11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਗਰੇਵਾਲ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਭਾਮੀਆਂ ਕਲਾਂ/ਲੁਧਿਆਣਾ, 9 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਖ਼ਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਗ੍ਰਹਿ ਵਿਖੇ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਐਸ. ਸੀ.

ਅਜੀਤ ਡੈਸਕ 10-09-2026
ਭਾਮੀਆਂ ਕਲਾਂ/ਲੁਧਿਆਣਾ, 9 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਖ਼ਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਗ੍ਰਹਿ ਵਿਖੇ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਜ਼ਿਲ੍ਹਾ ਪਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜਿੱਥੇ ਹਲਕੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਤੇ ਚਰਚਾ ਕੀਤੀ ਗਈ, ਉਥੇ ਪਿੰਡ ਖ਼ਾਸੀ ਕਲਾਂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਰਮਜੀਤ ਸਿੰਘ ਗਰੇਵਾਲ ਨੇ ਪਿੰਡ ਅੰਦਰ ਹੋਣ ਵਾਲੇ ਹੋਰ ਵਿਕਾਸ ਕਾਰਜਾਂ ਦੀ ਵੀ ਮੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੇਮਿਸਾਲ ਵਿਕਾਸ ਕਾਰਜ ਹੋ ਰਹੇ ਹਨ। ਮੁੰਡੀਆਂ ਅਤੇ ਸੇਹ ਨੇ ਹਲਕੇ ਅੰਦਰ ਹੋਰ ਵਿਕਾਸ ਕਾਰਜਾਂ ਦਾ ਵਾਅਦਾ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਗਿਆਨੀ ਸੋਹਣ ਸਿੰਘ, ਕੌਂਸਲਰ ਜਸਪਾਲ ਸਿੰਘ ਗਰੇਵਾਲ, ਇੰਦਰਪਾਲ ਸਿੰਘ ਗਰੇਵਾਲ, ਤਜਿੰਦਰ ਸਿੰਘ ਮਿੱਠੂ, ਚੇਅਰਮੈਨ ਦਰਸ਼ਨ ਸਿੰਘ ਮਾਹਲਾ, ਸੁਖਵਿੰਦਰ ਸਿੰਘ ਸੁੱਖੀ ਝੱਜ, ਪ੍ਰਿਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ, ਸੁਖਦੇਵ ਸਿੰਘ ਪੱਪਾ, ਜਸਪ੍ਰੀਤ ਸਿੰਘ ਪੰਧੇਰ,ਕੁਲਵੰਤ ਸਿੰਘ ਸਰਪੰਚ ਪਿੰਡ ਭਾਮੀਆਂ ਖ਼ੁਰਦ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣਾ ਘਟੀਆ ਮਾਨਸਿਕਤਾ-ਕੰਵਰ ਨਰਿੰਦਰ ਸਿੰਘ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਸਟਾਫ਼ ਵਲੋਂ ਮਰੀਜ਼ ਤੋਂ ਟੀਕਾ ਮੰਗਵਾਉਣ ਦੇ ਨਾਂਅ ’ਤੇ ਪੈਸੇ ਮੰਗਣ ਦਾ ਮਾਮਲਾ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।