11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੜਕ ’ ਤੇ ਹੁੱਲੜਬਾਜ਼ੀ ਕਰਨ ਵਾਲੇ ਹਥਿਆਰਬੰਦ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਬੱਸ ਸਟੈਂਡ ਨੇੜੇ ਸੜਕ ’ਤੇ ਹੁੱਲੜਬਾਜ਼ੀ ਕਰਨ ਵਾਲੇ 30 ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਇਕ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਕੀਤੀ ਗਈ ਹੈ, ਜਦਕਿ ਪੁਲਿਸ ਨੇ ਉਸ ਦੇ ਸਾਥੀਆਂ ਗੁਰਪ੍ਰੀਤ ਸਿੰਘ ਸਾਗਰ ਦਾਨਿਸ਼ ਜੱਸਾ ਅਤੇ 25 ਹੋਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 11-09-2026
ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਬੱਸ ਸਟੈਂਡ ਨੇੜੇ ਸੜਕ ’ਤੇ ਹੁੱਲੜਬਾਜ਼ੀ ਕਰਨ ਵਾਲੇ 30 ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਇਕ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੰਦੀਪ ਸਿੰਘ ਵਜੋਂ ਕੀਤੀ ਗਈ ਹੈ, ਜਦਕਿ ਪੁਲਿਸ ਨੇ ਉਸ ਦੇ ਸਾਥੀਆਂ ਗੁਰਪ੍ਰੀਤ ਸਿੰਘ ਸਾਗਰ ਦਾਨਿਸ਼ ਜੱਸਾ ਅਤੇ 25 ਹੋਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕਥਿਤ ਦੋਸ਼ੀ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਬੱਸ ਸਟੈਂਡ ਨੇੜੇ ਸੜਕ ’ਤੇ ਸ਼ਰੇਆਮ ਹਥਿਆਰ ਲੈ ਕੇ ਹੁੱਲੜਬਾਜ਼ੀ ਕਰ ਰਹੇ ਸਨ। ਪੁਲਿਸ ਨੂੰ ਸੂਚਨਾ ਮਿਲਣ ’ਤੇ ਉੱਥੇ ਛਾਪਾਮਾਰੀ ਕੀਤੀ ਗਈ, ਪਰ ਕਥਿਤ ਦੋਸ਼ੀ ਉੱਥੋਂ ਫ਼ਰਾਰ ਹੋ ਗਏ, ਜਦਕਿ ਸੰਦੀਪ ਨੂੰ ਪੁਲਿਸ ਨੇ ਕਾਬੂ ਕਰ ਲਿਆ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਬਜ਼ੇ ਦੀ ਕੋਸ਼ਿਸ਼ ਪੁਲਿਸ ਨੇ ਜਗਬੀਰ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਦੀ ਸ਼ਿਕਾਇਤ ’ਤੇ ਜਸਪਾਲ ਸਿੰਘ ਪੁੱਤਰ ਰਜਿੰਦਰ ਸਿੰਘ ਤਰਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਦੁਕਾਨ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਧੋਖਾਧੜੀ ਦਾ ਮਾਮਲਾ ਪੁਲਿਸ ਨੇ ਮਦਨ ਲਾਲ ਵਾਸੀ ਮਨਦੀਪ ਕਾਲੋਨੀ ਦੀ ਸ਼ਿਕਾਇਤ ’ਤੇ ਕਾਲਿਕਾਪ੍ਰਸ਼ਾਦ ਵਾਸੀ ਜੁਗਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਬੋਇਲਰ ਮਸ਼ੀਨਾਂ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਾਢੇ ਪੰਜ ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੋਬਾਈਲ ਖੋਹ ਕੇ ਫ਼ਰਾਰ ਸਥਾਨਕ ਜਮਾਲਪੁਰ ਮਾਰਕੀਟ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਮੋਨਿਕਾ ਗਰਗ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਵਿਦਿਆ ਵਿਹਾਰ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਭੋਲਾ ਕਾਲੋਨੀ ਨੇੜਿਉਂ ਕਾਬੂ ਕੀਤਾ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਸ਼ੱਕੀ ਹਾਲਾਤਾਂ ਵਿਚ ਔਰਤ ਲਾਪਤਾ ਸਥਾਨਕ ਸਲੇਮ ਟਾਬਰੀ ਦੇ ਘੇਰੇ ਅੰਦਰ ਇਲਾਕੇ ਪਿੰਡ ਕਾਸਾਬਾਦ ਤੋਂ ਸ਼ੱਕੀ ਹਾਲਾਤਾਂ ਵਿਚ ਇਕ ਔਰਤ ਪ੍ਰੀਤੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਉਸ ਦੇ ਪਤੀ ਧਰਮਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ ਚ ਨੌਜਵਾਨ ਕਾਬੂ ਅਗਲੀ ਖ਼ਬਰ ਹਲਕਾ ਦੱਖਣੀ ਦੇ ਵੱਖ-ਵੱਖ ਮੁਹੱਲਿਆਂ ’ਚ ਬਣੇ ਖਸਤਾ ਹਾਲ ਵਿਹੜਿਆਂ ਦੀ ਕੌਣ ਲਵੇਗਾ ਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।