13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੁਲਿਸ ਮੁਲਾਜ਼ਮ ’ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਕਾਬੂ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ‘ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਮਲੂਕ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਕਰਮ ਸਿੰਘ ਵਾਸੀ ਵਿਸ਼ਵਕਰਮਾ ਚੌਕ ਨੂੰ ਕਾਬੂ ਕੀਤਾ ਹੈ।

ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ‘ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਥਾਣੇਦਾਰ ਮਲੂਕ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਕਰਮ ਸਿੰਘ ਵਾਸੀ ਵਿਸ਼ਵਕਰਮਾ ਚੌਕ ਨੂੰ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪੀ.ਸੀ.ਆਰ. ਦਸਤੇ ਵਿਚ ਤੈਨਾਤ ਹੈ ਅਤੇ ਬੀਤੀ ਰਾਤ ਉਹ ਪੀਰੂ ਬੰਦਾ ਮੁਹੱਲਾ ਨੇੜੇ ਗਸ਼ਤ ਕਰ ਰਿਹਾ ਸੀ ਕਿ ਇਸ ਦੌਰਾਨ ਉਕਤ ਕਥਿਤ ਦੋਸ਼ੀ ਨੇ ਆਪਣੀ ਮਹਿੰਦਰਾ ਬਲੈਰੋ ਪਿਕਅਪ ਨੂੰ ਉਸ ਉਪਰ ਚੜ੍ਹਾ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਸੀ.ਐਮ.ਸੀ. ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਜ਼ਖਮੀ ਹੋਏ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧ... ਅਗਲੀ ਖ਼ਬਰ ਗੈਸ ਗੋਦਾਮ ਤੋਂ ਲੁਟੇਰਿਆਂ ਵਲੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।