ਨਕਲੀ ਮਾਰਕੇ ਲਗਾ ਕੇ ਅੰਤਰਰਾਸ਼ਟਰੀ ਕੰਪਨੀਆਂ ਦੇ ਕੱਪੜੇ ਵੇਚਣ ਵਾਲੇ ਕਾਰੋਬਾਰੀਆਂ ਖਿਲਾਫ਼ ਕੇਸ ਦਰਜ
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਕਲੀ ਮਾਰ ਕੇ ਲਗਾ ਕੇ ਅੰਤਰਰਾਸ਼ਟਰੀ ਕੰਪਨੀਆਂ ਦੇ ਕੱਪੜੇ ਵੇਚਣ ਵਾਲੇ ਕਾਰੋਬਾਰੀਆਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੰਪਨੀਆਂ ਦੇ ਅਧਿਕਾਰਤ ਕਿਸ਼ਨਪਾਲ ਸਿੰਘ ਵਾਸੀ ਗੁੜਗਾਉਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਯਤੀਸ਼, ਅਭੇ, ਧੀਰਜ ਵਾਸੀ ਗੁਰੂ ਨਾਨਕ ਦੇਵ ਨਗਰ ਖਿਲਾਫ ਕੇਸ ਦਰਜ ਕੀਤਾ ਹੈ।
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਕਲੀ ਮਾਰ ਕੇ ਲਗਾ ਕੇ ਅੰਤਰਰਾਸ਼ਟਰੀ ਕੰਪਨੀਆਂ ਦੇ ਕੱਪੜੇ ਵੇਚਣ ਵਾਲੇ ਕਾਰੋਬਾਰੀਆਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੰਪਨੀਆਂ ਦੇ ਅਧਿਕਾਰਤ ਕਿਸ਼ਨਪਾਲ ਸਿੰਘ ਵਾਸੀ ਗੁੜਗਾਉਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਯਤੀਸ਼, ਅਭੇ, ਧੀਰਜ ਵਾਸੀ ਗੁਰੂ ਨਾਨਕ ਦੇਵ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਨ੍ਹਾਂ ਦੀਆਂ ਕੰਪਨੀ ਦੇ ਜਾਅਲੀ ਮਾਰਕੇ ਲਗਾ ਕੇ ਮਹਿੰਗੇ ਕੱਪੜੇ ਵੇਚ ਕੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਸਨ। ਜਿਸ ’ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹੈਰੋਇਨ ਬਰਾਮਦ ਪੁਲਿਸ ਨੇ ਆਕਾਸ਼ ਵਾਸੀ ਪਿੰਡ ਲਾਡੋਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਸਮੇਤ ਅੱਠ ਖਿਲਾਫ਼ ਕੇਸ ਦਰਜ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ 8 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚ ਕੁੱਟਮਾਰ ਦਾ ਸ਼ਿਕਾਰ ਪਤਨੀ ਦਾ ਪਤੀ ਵੀ ਸ਼ਾਮਿਲ ਹੈ। ਪੁਲਿਸ ਵਲੋਂ ਇਹ ਕਾਰਵਾਈ ਜ਼ਖਮੀ ਹੋਈ ਔਰਤ ਰੂਬੀ ਦੇ ਜੀਜੇ ਸਤਿੰਦਰ ਕੁਮਾਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰੂਬੀ ਦੇ ਪਤੀ ਸੰਦੀਪ, ਉਸਦੇ ਪਿਤਾ ਰਘੂਰਾਸ, ਸਹੁਰੇ ਪਰਿਵਾਰ ਦੇ ਮੈਂਬਰ ਵਿਕੀ, ਵਿਪਨ, ਰਾਹੁਲ, ਨਰੇਸ਼, ਲਲੂ ਅਤੇ ਅਰਵਿੰਦ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਸਾਲੀ ਰੂਬੀ ਤੇ ਹੋਰ ਪਰਿਵਾਰਕ ਮੈਂਬਰਾਂ ਖਿਲਾਫ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਘਰੇਲੂ ਵਿਵਾਦ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਬਾਲਗ ਵਰਗਲਾਈ ਪੁਲਿਸ ਨੇ ਜੀਤਪਾਲ ਵਾਸੀ ਕੋਟ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਬਬਲੂ ਵਾਸੀ ਜਨਤਾ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਮੋਟਰਸਾਈਕਲ ਚੋਰੀ ਸਥਾਨਕ ਜਮਾਲਪੁਰ ਸਥਿਤ ਐਕਸਿਸ ਬੈਂਕ ਦੇ ਬਾਹਰੋਂ ਚੋਰਾ ਵੱਲੋਂ ਰਣਜੀਤ ਸਿੰਘ ਵਾਸੀ ਜਮਾਲਪੁਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।