17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

18 ਅਤੇ 19 ਸਤੰਬਰ ਨੂੰ ਪੀ ਏ ਯੂ ਲੁਧਿਆਣਾ ਦੇ ਕਿਸਾਨ ਮੇਲੇ ਮੌਕੇ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਪਲਬਧ ਹੋਣਗੇ - ਬਰਾੜ

ਲੁਧਿਆਣਾ, 16 ਸਤੰਬਰ ( ਅ ਬ )-ਪੰਜਾਬ ਦੇ ਸੱਭਿਆਚਾਰ ਵਿੱਚ ਕਿਸਾਨ ਮੇਲਿਆਂ ਦਾ ਮਹੱਤਵਪੂਰਨ ਯੋਗਦਾਨ ਹੈ। ਮੇਲੇ ਜਿੱਥੇ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰਦੇ ਹਨ, ਉੱਥੇ ਦੂਜੇ ਪਾਸੇ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਪ੍ਰਾਪਤ ਕਰਨ ਦਾ ਇੱਕ ਵਧੀਆ ਜ਼ਰੀਆ ਹਨ।

ਅਜੀਤ ਡੈਸਕ 17-09-2026
ਲੁਧਿਆਣਾ, 16 ਸਤੰਬਰ ( ਅ ਬ )-ਪੰਜਾਬ ਦੇ ਸੱਭਿਆਚਾਰ ਵਿੱਚ ਕਿਸਾਨ ਮੇਲਿਆਂ ਦਾ ਮਹੱਤਵਪੂਰਨ ਯੋਗਦਾਨ ਹੈ। ਮੇਲੇ ਜਿੱਥੇ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰਦੇ ਹਨ, ਉੱਥੇ ਦੂਜੇ ਪਾਸੇ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਪ੍ਰਾਪਤ ਕਰਨ ਦਾ ਇੱਕ ਵਧੀਆ ਜ਼ਰੀਆ ਹਨ। ਸਾਉਣੀ ਅਤੇ ਹਾੜੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਖੇਤੀਬਾੜੀ ਨੂੰ ਉਤਸਾਹਿਤ ਕਰਦੇ ਹਨ ਕਿਸਾਨ ਮੇਲੇ ਕਿਸਾਨਾਂ ਲਈ ਪ੍ਰੇਰਿਤ ਸ਼ਕਤੀ ਹਨ ਅਤੇ ਕਿਸਾਨ ਭਾਈਚਾਰੇ ਦੀਆਂ ਲਗਾਤਾਰ ਬਦਲਦੀਆਂ ਅਤੇ ਵਧਦੀਆਂ ਲੋੜਾਂ ਨਾਲ ਤਾਲਮੇਲ ਰੱਖਣ ਲਈ ਯਤਨਸ਼ੀਲ ਹਨ। ਇਹ ਪ੍ਰਗਟਾਵਾ ਫਿਰੋਜ਼ਪੁਰ ਰੋਡ ਲੁਧਿਆਣਾ ਸਥਿਤ ਬਰਾੜ ਸੀਡਜ ਲੁਧਿਆਣਾ ਦੇ ਐਮ. ਡੀ. ਹਰਵਿੰਦਰ ਸਿੰਘ ਬਰਾੜ ਨੇ ਕੀਤਾ ਉਹਨਾਂ ਦੱਸਿਆ ਕਿ ਪੀ ਏ ਯੂ ਲੁਧਿਆਣੇ ਦਾ ਦੋ ਰੋਜ਼ਾ ਕਿਸਾਨ ਮੇਲਾ 18 ਅਤੇ 19 ਸਤੰਬਰ ਨੂੰ ਲੱਗ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਮੇਲੇ ਮੌਕੇ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ ਉਪਲਬਧ ਹੋਣਗੇ ਜਿਨਾਂ ਵਿੱਚੋਂ ਮੁੱਖ ਤੌਰ ’ਤੇ ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਿਊ 872 ਲਿਆਂਦੀ ਜਾ ਰਹੀ ਇਸ ਦਾ ਕੱਦ 100 ਸੈਂ. ਮੀ ਤੱਕ ਹੁੰਦਾ ਹੈ ਇਹ ਕਿਸਮ ਤਕਰੀਬਨ 148 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦਾ ਝਾੜ 24 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ ਇਹ ਕਿਸਮ ਗਰਮੀ ਦੇ ਤਾਪਮਾਨ ਦਾ ਟਾਕਰਾ ਕਰਨ ਦੀ ਸਮਰਥਾ ਰੱਖਦੀ ਹੈ। ਇਹ ਕਿਸਮ ਅਗੇਤੀ ਅਤੇ ਪਿਛੇਤੀ ਕਿਸਮ ਹੈ ਇਸ ਦੀ ਬੀਜਾਈ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਆਈ ਏ ਆਰ ਆਈ ਨਵੀਂ ਦਿੱਲੀ ਵੱਲੋਂ ਪਾਸ ਕਣਕ ਦੀ ਨਵੀਂ ਕਿਸਮ ਐਚ ਡੀ 3386 ਲਿਆਂਦੀ ਜਾ ਰਹੀ ਹੈ ਇਸ ਦੀ ਬੀਜਾਈ ਦਾ ਸਮਾਂ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਹੈ ਇਸ ਦਾ ਔਸਤਨ ਕਦ 100 ਸੈਂ.ਮੀ ਤੱਕ ਹੁੰਦਾ ਹੈ ਇਹ ਕਿਸਮ 140 ਤੋਂ 145 ਦਿਨ ਵਿੱਚ ਪੱਕਦੀ ਹੈ। ਇਸ ਕਿਸਮ ਨੂੰ ਪੰਜਾਬ, ਹਰਿਆਣਾ, ਯੂਪੀ ਆਦਿ ਰਾਜਾਂ ਵਿੱਚ ਬੀਜਣ ਦੀ ਸਿਫਾਰਿਸ਼ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀਆਂ ਹੋਰ ਕਿਸਮਾਂ ਡੀ ਬੀ ਡਬਲਊ 327, ਡੀ ਬੀ ਡਬਲਊ 386, 372 ਡੀ ਬੀ ਡਬਲਊ, ਡੀ ਬੀ ਡਬਲਊ 222, ਡੀ ਬੀ ਡਬਲਊ 187, ਐਚ ਡੀ 3086 ਵੀ ਕਿਸਮਾਂ ਵੀ ਵਧੇਰੇ ਲਾਹੇਵੰਦ ਹਨ।
ਪਿਛਲੀ ਖ਼ਬਰ ਨੂਰਪੁਰ ਬੇਟ ਸੁਸਾਇਟੀ ਨੂੰ ਕਿਸਾਨਾਂ ਲਈ ਵਧੀਆ ਤੇ ਸੁਚਾਰੂ ਕੰਮਾਂ ਲਈ ਕੀਤਾ ਸਨਮਾਨਤ ਅਗਲੀ ਖ਼ਬਰ ਡਿਪਟੀ ਮੇਅਰ ਜੌਹਰ ਵਲੋਂ ਵਾਰਡ ਨੰਬਰ 40 ਵਿਚ 25 ਐਚ.ਪੀ. ਦਾ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।