18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮੋਨੂ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮੋਨੂ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਦਿੱਲੀ ਤੋਂ ਲੁਧਿਆਣਾ ਗਗਨਦੀਪ ਕਾਲੋਨੀ ਲੈ ਆਇਆ, ਜਿੱਥੇ ਕਿ ਉਹ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ। ਇਸ ਦੌਰਾਨ ਕਥਿਤ ਦੋਸ਼ੀ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ ਅਤੇ ਬਾਅਦ ਵਿਚ ਵਾਪਸ ਦਿੱਲੀ ਛੱਡ ਕੇ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾਂਦਾ ਹੈ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵੱਲ ਲੋਕਾਂ ਦੇ ਵਧ ਰਹੇ ਰੁਝਾਨ ਕਾਰਨ ਗਿੱਲ ਹਲਕੇ ’ ਚ ਜਥੇਬੰਦਕ ਢਾਂਚਾ ਹੋ ਰਿਹਾ ਮਜ਼ਬੂਤ... ਅਗਲੀ ਖ਼ਬਰ ਸਰਾਭਾ ਨਗਰ ਮਾਰਕੀਟ ’ਚ ਜਗੇ ਦੀਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।