18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੀ . ਏ . ਵੀ . ਪਬਲਿਕ ਸਕੂਲ ਵਿਖੇ ਇਕ - ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ

ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਡੀ. ਏ.

ਡੀ.ਏ.ਵੀ. ਪਬਲਿਕ ਸਕੂਲ ਵਿਖੇ ਇਕ-ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਵਿਚ ਭਾਗ ਲੈ ਰਹੇ ਅਧਿਆਪਕ। ਤਸਵੀਰ-ਮਨਜੀਤ ਸਿੰਘ ਦੁੱਗਰੀ 18-09-2026
ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਡੀ.ਏ.ਵੀ. ਪਬਲਿਕ ਸਕੂਲ, ਵਿਖੇ ਇਕ-ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਰਾਊਂਡ-2 ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਆਰੀਆ ਰਤਨ, ਪਦਮ ਸ਼੍ਰੀ ਐਵਾਰਡੀ ਅਤੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਦੇ ਪ੍ਰਧਾਨ ਡਾ. ਪੂਨਮ ਸੂਰੀ ਜੀ ਦੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪੰਜਾਬ ਜੋਨ ਐਫ. ਦੇ ਵੱਖ-ਵੱਖ ਵਿਸ਼ਿਆਂ ਰਾਜਨੀਤੀ ਵਿਗਿਆਨ, ਗਣਿਤ, ਪੰਜਾਬੀ, ਹਿੰਦੀ ਅਤੇ ਇਨਫਰਮੇਸ਼ਨ ਪ੍ਰੈਕਟਿਸਜ਼ ਦੇ ਲਗਭਗ 140 ਅਧਿਆਪਕਾਂ ਨੇ ਭਾਗ ਲਿਆ, ਜਿਸ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਆਂ ਸੀ.ਬੀ.ਐਸ.ਈ. ਹਦਾਇਤਾਂ, ਪਾਠਕ੍ਰਮ ਵਿਚ ਹੋਏ ਬਦਲਾਵਾਂ, ਯੋਗਤਾ-ਆਧਾਰਤ ਸਿੱਖਿਆ ਅਤੇ ਮੁਲਾਂਕਣ ਪ੍ਰਣਾਲੀਆਂ ਸੰਬੰਧੀ ਨਵੀਨਤਮ ਜਾਣਕਾਰੀ ਪ੍ਰਦਾਨ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ ਕਲਾਸ ਨੌਵੀਂ ਦੀਆਂ ਨਵੀਆਂ ਸ਼ੁਰੂ ਕੀਤੀਆਂ ਗਈਆਂ ਪੁਸਤਕਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਰੋਤ ਵਿਅਕਤੀਆਂ ਵਲੋਂ ਨਵੀਨਤਮ ਸਮਗਰੀ, ਸਿੱਖਣ ਦੇ ਉਦੇਸ਼ਾਂ, ਅਧਿਆਪਨ ਵਿਧੀਆਂ ਅਤੇ ਕਲਾਸ-ਰੂਮ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਪਾਠਕ੍ਰਮ ਲਾਗੂ ਕਰਨ ਦੀਆਂ ਰਣਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਵੱਖ-ਵੱਖ ਸੈਸ਼ਨਾਂ ਦੌਰਾਨ ਅਧਿਆਪਕਾਂ ਨੂੰ ਆਪਣੇ ਵਿਸ਼ੇ ਨਾਲ ਸੰਬੰਧਿਤ ਚੁਣੌਤੀਆਂ ‘ਤੇ ਵਿਚਾਰ-ਵਟਾਂਦਰਾ ਕਰਨ, ਕਲਾਸ-ਰੂਮ ਅਨ ੁਭਵ ਸਾਂਝੇ ਕਰਨ ਅਤੇ ਪਾਠਕ੍ਰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਹਾਰਕ ਤਰੀਕੇ ਖੋਜਣ ਦੇ ਮੌਕੇ ਮਿਲੇ। ਇਸ ਪ੍ਰੋਗਰਾਮ ਦਾ ਸੰਚਾਲਨ ਵੱਖ-ਵੱਖ ਡੀ.ਏ.ਵੀ. ਸੰਸਥਾਵਾਂ ਤੋਂ ਆਏ ਤਜਰਬੇਕਾਰ ਸਰੋਤ ਵਿਅਕਤੀਆਂ ਦੀ ਟੀਮ ਵਲੋਂ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਸਰੋਤ ਵਿਅਕਤੀਆਂ ਅਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਦਲਦੇ ਪਾਠਕ੍ਰਮ ਅਤੇ ਸੀ ਬੀ ਐਸ ਈ ਦੀਆਂ ਨਵੀਆਂ ਹਦਾਇਤਾਂ ਦੇ ਅਨੁਸਾਰ ਆਪਣੇ ਗਿਆਨ ਅਤੇ ਅਧਿਆਪਨ ਕੁਸ਼ਲਤਾਵਾਂ ਨੂੰ ਨਿਰੰਤਰ ਅੱਪਡੇਟ ਕਰਨ ਲਈ ਅਧਿਆਪਕਾਂ ਦੇ ਲਗਾਤਾਰ ਪੇਸ਼ੇਵਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੋਗਰਾਮ ਦੌਰਾਨ ਪ੍ਰਾਪਤ ਗਿਆਨ ਨੂੰ ਆਪਣੀਆਂ ਜਮਾਤਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਸ ਦੇ ਮਹੱਤਵਪੂਰਨ ਨੁਕਤਿਆਂ ਨੂੰ ਆਪਣੇ ਸਹਿਕਰਮੀਆਂ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ , ਸਿਹਤ ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਵਰਨਕਾਰ ਨਾਲ ਸੋਨੇ ਦੀ ਖ਼ਰੀਦ ਦੇ ਮਾਮਲੇ ਵਿਚ 10 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਮਾਂ - ਪੁੱਤ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।