18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ , ਸਿਹਤ ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਲਿਆ ਜਾਇਜ਼ਾ

ਲੁਧਿਆਣਾ, 17 ਸਤੰਬਰ (ਡਾ. ਤਰਲੋਚਨ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸਿਵਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਮਰੀਜ਼ਾਂ ਦੀ ਦੇਖਭਾਲ ਸੇਵਾਵਾਂ ਅਤੇ ਹਸਪਤਾਲ ਦੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਡਾ. ਤਰਲੋਚਨ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸਿਵਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਮਰੀਜ਼ਾਂ ਦੀ ਦੇਖਭਾਲ ਸੇਵਾਵਾਂ ਅਤੇ ਹਸਪਤਾਲ ਦੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਯਕੀਨੀ ਬਣਾਉਣਾ ਸੀ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਹਸਪਤਾਲ ਪ੍ਰਸ਼ਾਸਨ ਅਤੇ ਸਿਹਤ ਸੰਭਾਲ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਹਸਪਤਾਲ ਵਿਚ ਉਪਲਬਧ ਜ਼ਰੂਰੀ ਸਹੂਲਤਾਂ, ਮਰੀਜ਼ਾਂ ਦੀ ਦੇਖਭਾਲ ਅਤੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਲੋਂ ਸਿਹਤ ਸੇਵਾਵਾਂ ਦੀ ਸੁਚਾਰੂ ਅਤੇ ਕੁਸ਼ਲ ਡਲਿਵਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਫ਼ਾਈ, ਪ੍ਰਬੰਧਕੀ ਕਾਰਜਾਂ ਅਤੇ ਮਰੀਜ਼-ਕੇਂਦ੍ਰਿਤ ਦੇਖਭਾਲ ਨੂੰ ਤਰਜੀਹ ਦੇਣ ‘ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰਪੂਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਚ ਮਰੀਜ਼ਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਈ ਰੱਖਣ ਅਤੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਫ਼ਾਈ ਦੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਮਰੀਜ਼ਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਰੁਣ ਸੱਗੜ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਖਿਲ ਸਰੀਨ, ਡਾ. ਰੋਹਿਤ ਰਾਮਪਾਲ ਅਤੇ ਗਵਰਨੈਂਸ ਐਸੋਸੀਏਟ ਸ਼ਵੇਤਾ ਸ਼ਰਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ 39 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ’ਚ ਮਨਾਇਆ ਇੰਜੀਨੀਅਰ... ਅਗਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਵਿਖੇ ਇਕ - ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।