19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਵਿਧਾਇਕ ਬੱਗਾ ਦੇ ਘਰ ਅੱਗੇ ਗੂੰਜੇ ਨਿਗਮ ਮੁਲਾਜ਼ਮਾਂ ਦੇ ਨਾਅਰੇ

ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਮਦਨ ਲਾਲ ਬੱਗਾ ਦੇ ਘਰ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਮੇਟੀ ਆਗੂਆਂ ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ ਗਈ।

ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਮਦਨ ਲਾਲ ਬੱਗਾ ਦੇ ਘਰ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਮੇਟੀ ਆਗੂਆਂ ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਕਿਹਾ ਕਿ ਨਿਗਮ ਵਿਚ ਕੰਮ ਕਰ ਰਹੇ ਮਾਲੀ, ਬੇਲਦਾਰ, ਡਰਾਈਵਰ, ਸੀਵਰਮੈਨ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਸੰਬੰਧੀ ਪਹਿਲਾਂ ਵੀ ਭਰੋਸੇ ਦਿੱਤੇ ਗਏ ਸਨ, ਪਰ ਅਜੇ ਤੱਕ ਇਸ ਦਿਸ਼ਾ ਵਿਚ ਕਾਰਵਾਈ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਰੋਸ ਹੈ। ਉਨ੍ਹਾਂ ਠੇਕਾ ਪ੍ਰਥਾ ’ਤੇ ਵੀ ਚਿੰਤਾ ਜਤਾਉਂਦਿਆਂ ਮੰਗਾਂ ਦੇ ਜਲਦ ਨਿਪਟਾਰੇ ਦੀ ਅਪੀਲ ਕੀਤੀ। ਇਸ ਮੌਕੇ ਨੇਤਾ ਜੀ ਸੌਂਧੀ, ਵਿਪਨ ਕਲਿਆਣ, ਸੰਜੀਵ ਗਿੱਲ, ਦੀਪਕ ਹੰਸ, ਵਿੱਕੀ ਸਹੋਤਾ, ਸੋਨੂੰ ਅਟਵਾਲ, ਸੁਮਿਤ ਚੌਟਾਲਾ ਆਦਿ ਮੌਜੂਦ ਸਨ। ਬਾਅਦ ਵਿਚ ਵਿਧਾਇਕ ਮਦਨ ਲਾਲ ਬੱਗਾ ਨੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਗੱਲਬਾਤ ਕੀਤੀ। ਕਮੇਟੀ ਵਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ’ਤੇ ਵਿਧਾਇਕ ਬੱਗਾ ਨੇ ਮੰਗਾਂ ਦੇ ਹੱਲ ਲਈ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜ... ਅਗਲੀ ਖ਼ਬਰ ਸ਼ੱਕੀ ਹਾਲਾਤ ’ ਚ ਮਿਲੀ ਔਰਤ ਦੀ ਅਰਧ ਨਗਨ ਲਾਸ਼ , ਕਤਲ ਦਾ ਖ਼ਦਸ਼ਾ ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।