19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਲਾਸ-ਰੂਮ ਦੇ ਅਧਿਆਪਕ ਬਣੇ ਰਾਸ਼ਨ ਕਾਰਡ ਦੇ ਤਸਦੀਕ ਅਧਿਕਾਰੀ ਲੁਧਿਆਣਾ ’ਚ ਸੈਂਕੜੇ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮ ’ਚ ਲਾਉਣ ਨਾਲ ਸਿੱਖਿਆ ਪ੍ਰਬੰਧ ‘ਤੇ ਉਠੇ ਸਵਾਲ ਭੁਪਿੰਦਰ ਸਿੰਘ ਬੈਂਸ

ਲੁਧਿਆਣਾ, 18 ਸਤੰਬਰ-ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਹੁਣ ਰਾਸ਼ਨ ਕਾਰਡਾਂ ਦੀ ਤਸਦੀਕ ਵਰਗੇ ਗੈਰ ਵਿੱਦਿਅਕ ਕੰਮਾਂ ਵਿਚ ਲਾਉਣ ਦਾ ਮਾਮਲਾ ਚਰਚਾ ਦਾ ਕੇਂਦਰ ਬਣ ਗਿਆ ਹੈ। ਲੁਧਿਆਣਾ ਜ਼ਿਲ੍ਹੇ ’ਚ ਵੱਖ-ਵੱਖ ਪੜ੍ਹਾਵਾਂ ਦੌਰਾਨ ਸਿੱਖਿਆ ਵਿਭਾਗ ਦੇ ਸੈਂਕੜੇ ਕਰਮਚਾਰੀਆਂ ਨੂੰ ਰਾਸ਼ਨ ਕਾਰਡਾਂ ਦੀ ਤਸਦੀਕ ਨਾਲ ਸੰਬੰਧਿਤ ਡਿਊਟੀ ਸੌਂਪੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ-ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਹੁਣ ਰਾਸ਼ਨ ਕਾਰਡਾਂ ਦੀ ਤਸਦੀਕ ਵਰਗੇ ਗੈਰ ਵਿੱਦਿਅਕ ਕੰਮਾਂ ਵਿਚ ਲਾਉਣ ਦਾ ਮਾਮਲਾ ਚਰਚਾ ਦਾ ਕੇਂਦਰ ਬਣ ਗਿਆ ਹੈ। ਲੁਧਿਆਣਾ ਜ਼ਿਲ੍ਹੇ ’ਚ ਵੱਖ-ਵੱਖ ਪੜ੍ਹਾਵਾਂ ਦੌਰਾਨ ਸਿੱਖਿਆ ਵਿਭਾਗ ਦੇ ਸੈਂਕੜੇ ਕਰਮਚਾਰੀਆਂ ਨੂੰ ਰਾਸ਼ਨ ਕਾਰਡਾਂ ਦੀ ਤਸਦੀਕ ਨਾਲ ਸੰਬੰਧਿਤ ਡਿਊਟੀ ਸੌਂਪੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਦੀ ਗੰਭੀਰਤਾ ਇਸ ਗੱਲ ਤੋਂ ਸਮਝੀ ਜਾ ਰਹੀ ਹੈ ਕਿ ਅਧਿਆਪਕ ਜਥੇਬੰਦੀਆਂ ਵਲੋਂ ਲਗਾਤਾਰ ਇਹ ਮੁੱਦਾ ਚੁੱਕਿਆ ਗਿਆ ਕਿ ਜਦੋਂ ਸਕੂਲਾਂ ਵਿਚ ਪੜ੍ਹਾਈ ਅਤੇ ਅਧਿਆਪਕਾਂ ਦੀ ਉਪਲਬਧਤਾ ਪਹਿਲਾਂ ਹੀ ਚੁਣੌਤੀ ਬਣੀ ਹੋਈ ਹੈ ਤਾਂ ਅਧਿਆਪਕਾਂ ਨੂੰ ਕਲਾਸ-ਰੂਮ ਤੋਂ ਬਾਹਰਲੇ ਕੰਮਾਂ ਵਿਚ ਲਾਉਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਇਕ ਪੜਾਅ ’ਤੇ 686 ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਨਾਲ ਸੰਬੰਧਿਤ ਕੰਮ ਦਿੱਤਾ ਗਿਆ ਅਤੇ ਇਸਤੋਂ ਬਾਅਦ ਹੋਰ 373 ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਇਸ ਕੰਮ ਨਾਲ ਜੋੜਿਆ ਗਿਆ। ਇਸ ਦੌਰਾਨ ਪੰਜਾਬ ਭਰ ਦੀਆਂ ਅਧਿਆਪਕ ਜਥੇਬੰਦੀਆਂ ਨੇ ਗੈਰ ਵਿੱਦਿਅਕ ਡਿਊਟੀਆਂ ਦੇ ਵਿਰੋਧ ਵਿਚ ਆਵਾਜ਼ ਚੁੱਕੀ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤੇ ਗਏ। ਰਾਸ਼ਨ ਕਾਰਡਾਂ ਦੀ ਤਸਦੀਕ ਸਰਕਾਰੀ ਭਲਾਈ ਯੋਜਨਾ ਨਾਲ ਜੁੜਿਆ ਮਹੱਤਵਪੂਰਨ ਕੰਮ ਹੈ, ਪਰ ਇਸ ਲਈ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੀ ਤਾਇਨਾਤੀ ਨੇ ਇਹ ਸਵਾਲ ਖੜ੍ਹਾ ਕੀਤਾ ਹੈ ਕਿ ਜਿਸ ਅਧਿਆਪਕ ਦੀ ਮੁੱਖ ਜ਼ਿੰਮੇਵਾਰੀ ਬੱਚਿਆਂ ਨੂੰ ਪੜ੍ਹਾਉਣਾ ਹੈ, ਉਸਦਾ ਸਮਾਂ ਕਿੰਨਾ ਕੁ ਗੈਰ ਵਿੱਦਿਅਕ ਕੰਮਾਂ ਲਈ ਵਰਤਿਆ ਜਾਣਾ ਚਾਹੀਦਾ ? ਅਧਿਆਪਕ ਜਥੇਬੰਦੀਆਂ ਇਸ ਮਾਮਲੇ ਨੂੰ ਸਿੱਧੇ ਤੌਰ ’ਤੇ ਸਿੱਖਿਆ ਪ੍ਰਬੰਧ ਨਾਲ ਜੋੜ ਰਹੀਆਂ ਹਨ, ਜਦਕਿ ਪ੍ਰਸ਼ਾਸਨਿਕ ਪੱਖੋਂ ਰਾਸ਼ਨ ਕਾਰਡਾਂ ਦੀ ਤਸਦੀਕ ਨੂੰ ਸਰਕਾਰੀ ਯੋਜਨਾ ਨੂੰ ਲਾਗੂ ਕਰਨ ਨਾਲ ਸੰਬੰਧਿਤ ਕੰਮ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਟੀਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਐਮ.ਐਸ.ਐਮ.ਈ. ਲਈ ਚਿੰਤਾ ਦਾ ਵਿਸ਼ਾ ਕਿਹਾ, ਸਰਕਾਰ ਤੁਰੰਤ ਦਖ਼ਲ ਅੰਦਾਜ਼ੀ ਕਰ ਕੇ ਰੁਜ਼ਗ... ਅਗਲੀ ਖ਼ਬਰ ਜੁਹੀ ਐਨਕਲੇਵ ‘ ਚ ਨਾਜਾਇਜ਼ ਉਸਾਰੀਆਂ ’ ਤੇ ਨਿਗਮ ਦਾ ਚਲਿਆ ਪੀਲਾ ਪੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।