20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਲੁਧਿਆਣਾ ਪੁੱਜੇ ਸਕੂਲ ਆਫ ਐਮੀਨੈਂਸ ਦੀ ਜਾਂਚ ਦੌਰਾਨ ਆਰ.ਓ. ਪ੍ਰਣਾਲੀ ’ਚ ਖ਼ਾਮੀ ਮਿਲੀ, ਤੁਰੰਤ ਦਰੁਸਤੀ ਦੇ ਹੁਕਮ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਤਿੰਨ ਦਿਨਾਂ ਦੌਰੇ ’ਤੇ ਲੁਧਿਆਣਾ ਪੁੱਜੇ। ਆਪਣੇ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਵੱਖ-ਵੱਖ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਕੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਤਿੰਨ ਦਿਨਾਂ ਦੌਰੇ ’ਤੇ ਲੁਧਿਆਣਾ ਪੁੱਜੇ। ਆਪਣੇ ਦੌਰੇ ਦੇ ਪਹਿਲੇ ਦਿਨ ਉਨ੍ਹਾਂ ਵੱਖ-ਵੱਖ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਕੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਾਡਲ ਟਾਊਨ ਸਥਿਤ ਸਕੂਲ ਆਫ ਐਮੀਨੈਂਸ ਦੀ ਜਾਂਚ ਕੀਤੀ। ਇਸ ਦੌਰਾਨ ਸਕੂਲ ਦੀ ਆਰ.ੳ. ਪ੍ਰਣਾਲੀ ਵਿਚ ਖ਼ਾਮੀ ਸਾਹਮਣੇ ਆਉਣ ਤੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਇਸ ਨੂੰ ਤੁਰੰਤ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜਨਤਕ ਵੰਡ ਪ੍ਰਣਾਲੀ ਤਹਿਤ ਡਿਪੂਆਂ ਦਾ ਵੀ ਜਾਇਜ਼ਾ ਲਿਆ ਅਤੇ ਰਾਸ਼ਨ ਵੰਡ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਇਸਤੋਂ ਬਾਅਦ ਵਿਸ਼ੇਸ਼ ਨਿਗਰਾਨ ਨੇ ਆਬਜਰਵੇਸ਼ਨ ਹੋਮ ਦਾ ਦੌਰਾ ਕਰਕੇ ਉਥੇ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਅਤੇ ਕੌਂਸਲਿੰਗ ਕੀਤੀ। ਉਨ੍ਹਾਂ ਬੱਚਿਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ਕਲਾ ਤੇ ਸ਼ਿਲਪ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ। ਗੋਇਲ ਦੇ ਤਿੰਨ ਦਿਨਾਂ ਦੌਰੇ ਦੌਰਾਨ ਰਾਸ਼ਨ ਡਿਪੂਆਂ, ਪੁਲਿਸ ਥਾਣਿਆਂ, ਸਰਕਾਰੀ ਸਕੂਲਾਂ, ਹਸਪਤਾਲਾਂ, ਬਾਲ ਸੰਭਾਲ ਸੰਸਥਾਵਾਂ, ਆਂਗਣਵਾੜੀ ਕੇਂਦਰਾਂ, ਬਿਰਧ ਆਸ਼ਰਮਾਂ ਅਤੇ ਹੋਰ ਸੰਸਥਾਵਾਂ ਦਾ ਜਾਇਜ਼ਾ ਲਿਆ ਜਾਣਾ ਹੈ। ਦੌਰੇ ਦੌਰਾਨ ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਦੇ ਅਧਿਕਾਰਾਂ ਨਾਲ ਸੰਬੰਧਿਤ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਰਾਣਾ ਹਸਪਤਾਲ ਵਿਖੇ ਵਿਸ਼ਵ ਗਾਇਨੀਕੋਲੋਜੀ ਓਨਕੋਲੋਜੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕਿਸਾਨਾਂ ਅਤੇ ਵਿਗਿਆਨੀਆਂ ਨੂੰ ਇਕ ਸਾਂਝੇ ਮੰਚ ’ਤੇ ਲਿਆਉਣਾ ਸ਼ਲਾਘਾਯੋਗ ਉਪਰਾਲਾ-ਰਾਜ ਸੂਚਨਾ ਕਮਿਸ਼ਨਰ ਸੰਧੂ ਕਿਸਾਨਾਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।