20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੁਆਮੀ ਸੰਤ ਦਾਸ ਦਰਬਾਰ ਵਿਖੇ ਜਪ-ਤਪ ਚੁਪਹਿਰਾ ਸਮਾਗਮ ਹੋਇਆ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਚੱਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਮਹੀਨਾਵਾਰੀ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਚੱਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਮਹੀਨਾਵਾਰੀ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਉਨ੍ਹਾਂ ਦੱਸਿਆ ਕਿ ਚੁਪਹਿਰਾ ਸਮਾਗਮ ‘ਚ ਮਾਤਾ ਵਿਪਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਅਸਥਾਨ ਵਲੋਂ ਗਿਆਨੀ ਹਰਦੀਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ 22 ਸਤੰਬਰ ਦਿਨ ਮੰਗਲਵਾਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸੰਤ ਮਹਾਂਪੁਰਸ਼, ਗੁਰੂ ਕੇ ਕੀਰਤਨੀਏ, ਪ੍ਰਚਾਰਕ ਅਤੇ ਸ਼ਹਿਰ ਦੀਆਂ ਸਮੂਹ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਹਾਜ਼ਰੀਆਂ ਭਰਨਗੀਆਂ। ਇਸ ਸਮੇਂ ਇੰਜੀਨੀਅਰ ਮਨਦੀਪ ਸਿੰਘ, ਗਗਨਦੀਪ ਸਿੰਘ, ਜਗਜੀਤ ਸਿੰਘ, ਬਾਊ ਰਜਿੰਦਰਪਾਲ, ਰਜਿੰਦਰ ਪੁਰੀ, ਸਾਬਕਾ ਐਸ.ਡੀ.ਓ ਚਮਕੌਰ ਸਿੰਘ, ਗਗਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮੇਲੇ ਦੇ ਦੂਜੇ ਦਿਨ ਖੇਤੀ ਜਿਣਸਾਂ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਅਗਲੀ ਖ਼ਬਰ ਭ੍ਰਿਸ਼ਟਾਚਾਰ , ਗੈਂਗਸਟਰਵਾਦ , ਲੁੱਟਾਂ - ਖੋਹਾਂ , ਚੋਰੀਆਂ ਤੇ ਨਸ਼ਾ , ਇਹ ਹਨ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ‘ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।