20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ੱਕੀ ਹਾਲਾਤ ਵਿਚ 16 ਸਾਲ ਦੀ ਲੜਕੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਸ਼ੱਕੀ ਹਾਲਾਤਾਂ ਵਿਚ 16 ਸਾਲ ਦੀ ਲੜਕੀ ਵਲੋਂ ਖ਼ੁਦਕੁਸ਼ੀ ਕੀਤੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਸ਼ਨਾਖ਼ਤ ਮੋਨਿਕਾ ਪੁੱਤਰੀ ਮਨੋਹਰ ਲਾਲ ਵਜੋਂ ਕੀਤੀ ਗਈ ਹੈ , ਉਸ ਦੀ ਉਮਰ 16 ਸਾਲ ਦੇ ਕਰੀਬ ਸੀ।

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਸ਼ੱਕੀ ਹਾਲਾਤਾਂ ਵਿਚ 16 ਸਾਲ ਦੀ ਲੜਕੀ ਵਲੋਂ ਖ਼ੁਦਕੁਸ਼ੀ ਕੀਤੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਸ਼ਨਾਖ਼ਤ ਮੋਨਿਕਾ ਪੁੱਤਰੀ ਮਨੋਹਰ ਲਾਲ ਵਜੋਂ ਕੀਤੀ ਗਈ ਹੈ , ਉਸ ਦੀ ਉਮਰ 16 ਸਾਲ ਦੇ ਕਰੀਬ ਸੀ। ਉਨ੍ਹਾਂ ਦੱਸਿਆ ਕਿ ਅੱਜ ਮੋਨਿਕਾ ਘਰ ਵਿਚ ਇਕੱਲੀ ਹੀ ਸੀ ਕਿ ਉਸ ਨੇ ਪੱਖੇ ਨਾਲ ਚੁੰਨੀ ਬਣ ਕੇ ਫਾਹਾ ਲਗਾ ਲਿਆ। ਉਨ੍ਹਾਂ ਦੱਸਿਆ ਕਿ ਮੋਨਿਕਾ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ, ਜਦੋਂ ਉਸ ਦੇ ਪਿਤਾ ਦੁਪਹਿਰ ਬਾਅਦ ਘਰ ਆਏ ਤਾਂ ਮੋਨਿਕਾ ਦੀ ਲਾਸ਼ ਉੱਥੇ ਲਟਕ ਰਹੀ ਸੀ, ਜਿਸ ’ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ , ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਾਲਖ ਨਿਵਾਸੀਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਭਰਵੀਂ ਇਕੱਤਰਤਾ ਹਲਕਾ ਗਿੱਲ ਸਮੇਤ ਸੂਬੇ ਦੀ... ਅਗਲੀ ਖ਼ਬਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।