22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼ੱਕੀ ਹਾਲਾਤ ’ ਚ ਫ਼ੈਕਟਰੀ ਵਰਕਰ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਫ਼ਤਿਹਗੜ੍ਹ ਮੁਹੱਲਾ ਵਿਚ ਸ਼ੱਕੀ ਹਾਲਤ ਵਿਚ ਫ਼ੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਅਮਿਤ ਕੁਮਾਰ ਵਜੋਂ ਕੀਤੀ ਗਈ ਹੈ।

ਮ੍ਰਿਤਕ ਅਮਿਤ ਕੁਮਾਰ ਦੀ ਪੁਰਾਣੀ ਤਸਵੀਰ। 22-09-2026
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਫ਼ਤਿਹਗੜ੍ਹ ਮੁਹੱਲਾ ਵਿਚ ਸ਼ੱਕੀ ਹਾਲਤ ਵਿਚ ਫ਼ੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਅਮਿਤ ਕੁਮਾਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ। ਉਹ ਅਜੇ ਪੰਜ ਦਿਨ ਪਹਿਲਾਂ ਹੀ ਫ਼ੈਕਟਰੀ ਵਿਚ ਕੰਮ ’ਤੇ ਲੱਗਾ ਸੀ। ਉਸ ਨੇ ਆਪਣੇ ਕਮਰੇ ਵਿਚ ਹੀ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ। ਜਦੋਂ ਫ਼ੈਕਟਰੀ ਮਾਲਕ ਆਏ ਤਾਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਜਿਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਨੌਜਵਾਨ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਸੀ, ਪਰ ਪਿਛਲੇ 10 ਸਾਲ ਤੋਂ ਉਹ ਇੱਥੇ ਰਹਿ ਕੇ ਵੱਖ-ਵੱਖ ਫ਼ੈਕਟਰੀਆਂ ਵਿਚ ਕੰਮ ਕਰ ਰਿਹਾ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਅਮਿਤ ਦਾ ਮੋਬਾਈਲ ਵੀ ਕਬਜ਼ੇ ਵਿਚ ਲੈ ਲਿਆ ਹੈ। ਹਾਲ ਦੀ ਘੜੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਉਪਰੰਤ ਹੀ ਅਗਲੀ ਕਾਰਵਾਈ ਕਰਨ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਪੈਟਰੋਲ ਪੰਪਾਂ ’ ਤੇ ਯੂ . ਪੀ . ਆਈ . ਰਾਹੀਂ ਕੀਤੀ ਰੁ 2,000 ਤੋਂ ਵੱਧ ਦੀ ਈਂਧਨ ਖਰੀਦ ’ ਤੇ ਸਿਰਫ਼ ਰੁ 5 ਦੀ ਨਿਰਧਾਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।