22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੀਲਾ ਝੰਡਾ ਗੁਰਦੁਆਰਾ ਨੇੜੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿਚ ਵਿਕਾਸ ਵਰਮਾ ਵਾਸੀ ਨਿਊ ਸ਼ਿਵਾ ਜੀ ਨਗਰ ਦੀ ਸ਼ਿਕਾਇਤ ’ਤੇ ਹਿਮਾਂਸ਼ੂ ਅਰੋੜਾ ਵਾਸੀ ਦੁਗਰੀ ਅਤੇ ਉਸ ਦੇ ਇਕ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੀਲਾ ਝੰਡਾ ਗੁਰਦੁਆਰਾ ਨੇੜੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿਚ ਵਿਕਾਸ ਵਰਮਾ ਵਾਸੀ ਨਿਊ ਸ਼ਿਵਾ ਜੀ ਨਗਰ ਦੀ ਸ਼ਿਕਾਇਤ ’ਤੇ ਹਿਮਾਂਸ਼ੂ ਅਰੋੜਾ ਵਾਸੀ ਦੁਗਰੀ ਅਤੇ ਉਸ ਦੇ ਇਕ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਨੀਲਾ ਝੰਡਾ ਰੋਡ ‘ਤੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਹ ਕਥਿਤ ਦੋਸ਼ੀ ਉਸ ਦੇ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਉਸ ਦੱਸਿਆ ਕਿ ਵਜ੍ਹਾ ਰੰਜਿਸ਼ ਹੈ ਕਿ ਹਿਮਾਂਸ਼ੂ ਅਰੋੜਾ ਨੇ ਉਸ ਪਾਸੋਂ ਸੋਨੇ ਦੇ ਗਹਿਣੇ ਬਣਵਾਏ ਸਨ ਤੇ ਪੈਸੇ ਨਹੀਂ ਦਿੱਤੇ ਸੀ। ਜਦੋਂ ਉਸ ਨੇ ਪੈਸੇ ਮੰਗੇ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਹਾਲਤ ਵਿਚ ਬੱਚਾ ਲਾਪਤਾ ਸਥਾਨਕ ਨੂਰਵਾਲਾ ਰੋਡ ਤੋਂ ਸ਼ੱਕੀ ਹਾਲਤ ਵਚ ਇਕ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਲਾਪਤਾ ਹੋਏ ਬੱਚੇ ਸ਼ਿਵਮ ਕੁਮਾਰ 12 ਦੇ ਪਿਤਾ ਸਰੋਜ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦਾ ਲੜਕਾ ਬੀਤੇ ਦਿਨ ਘਰੋਂ ਗਿਆ ਪਰ ਵਾਪਸ ਨਹੀਂ ਆਇਆ। ਉਸ ਸ਼ੱਕ ਪ੍ਰਗਟ ਕੀਤਾ ਕਿ ਉਸ ਦੇ ਲੜਕੇ ਨੂੰ ਕਿਸੇ ਵਿਅਕਤੀ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ। ਦਾਜ ਦਾ ਮਾਮਲਾ ਪੁਲਿਸ ਨੇ ਸੁਰਪ੍ਰੀਤ ਕੌਰ ਵਾਸੀ ਅਰਬਨ ਸਟੇਟ ਦੁਗਰੀ ਦੀ ਸ਼ਿਕਾਇਤ ‘ਤੇ ਕਾਰਤਿਕ ਗੌਤਮ ਪਤੀ ਵਾਸੀ ਨਿਊ ਅਫਸਰ ਕਲੋਨੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਵਿਆਹ 13 ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਹੋਇਆ ਸੀ, ਪਰ ਕਥਿਤ ਦੋਸ਼ੀ ਅਕਸਰ ਹੀ ਉਸ ਨੂੰ ਦਾਜ ਖਾਤਰ ਪ੍ਰੇਸ਼ਾਨ ਕਰਦੇ ਰਹਿੰਦੇ ਸਨ ਅਤੇ ਬੀਤੇ ਦਿਨ ਉਸ ਦੀ ਕੁੱਟਮਾਰ ਕਰਨ ਨੂੰ ਉਪਰੰਤ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਨੈਸ਼ਨਲ ਫਾਰਮੇਸੀ ਵੀਕ-2026 ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।