ਪਿੰਡ ਤਲਵੰਡੀ ਕਲਾਂ ਦੇ ਪੰਜ ਢੇਰਾਂ ਵਿਚ ਵਿਕ ਰਹੇ ਚਿੱਟੇ ਨਾਲ ਨੌਜਵਾਨਾਂ ਦਾ ਭਵਿੱਖ ਖ਼ਤਰੇ ’ਚ-ਆਜ਼ਾਦ
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਦੱਸਿਆ ਕਿ ਪੁਲਿਸ ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੇ ਪੰਜ ਢੇਰਾਂ ਖੇਤਰ ਵਿਚ ਦਿਨੋਂ ਦਿਨ ਚਿੱਟੇ ਨਸ਼ੇ ਦੀ ਵਧ ਰਹੀ ਵਿੱਕਰੀ ਦੀ ਸਮੱਸਿਆ ਨੂੰ ਲੈ ਕੇ ਇਲਾਕੇ ਦੇ ਲੋਕਾਂ ਅੰਦਰ ਗੰਭੀਰ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਸ਼ੇ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਕਰਕੇ ਪਰਿਵਾਰਾਂ ਦੇ ਸੁਪਨੇ ਟੁੱਟ ਰਹੇ ਹਨ, ਕਿਉਂਕਿ ਸਮਾਜ ਦਾ ਭਵਿੱਖ ਨਸ਼ਿਆਂ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ।
ਕ
ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਅਤੇ ਸਾਥੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ-ਬਲਬੀਰ ਸਿੰਘ ਰਾਣਾ
25-09-2026
ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਦੱਸਿਆ ਕਿ ਪੁਲਿਸ ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੇ ਪੰਜ ਢੇਰਾਂ ਖੇਤਰ ਵਿਚ ਦਿਨੋਂ ਦਿਨ ਚਿੱਟੇ ਨਸ਼ੇ ਦੀ ਵਧ ਰਹੀ ਵਿੱਕਰੀ ਦੀ ਸਮੱਸਿਆ ਨੂੰ ਲੈ ਕੇ ਇਲਾਕੇ ਦੇ ਲੋਕਾਂ ਅੰਦਰ ਗੰਭੀਰ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਸ਼ੇ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਕਰਕੇ ਪਰਿਵਾਰਾਂ ਦੇ ਸੁਪਨੇ ਟੁੱਟ ਰਹੇ ਹਨ, ਕਿਉਂਕਿ ਸਮਾਜ ਦਾ ਭਵਿੱਖ ਨਸ਼ਿਆਂ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਮੁਤਾਬਿਕ ਨਸ਼ੇ ਦੀ ਸਮੱਸਿਆ ਨੇ ਸਾਡੇ ਨੌਜਵਾਨਾਂ ਦੀ ਸਿੱਖਿਆ, ਰੁਜ਼ਗਾਰ ਅਤੇ ਪਰਿਵਾਰਕ ਜੀਵਨ ‘ਤੇ ਬੇਹੱਦ ਮਾੜਾ ਅਸਰ ਪਾਇਆ ਹੈ, ਜਿਸ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ। ਕੌਮੀ ਪ੍ਰਧਾਨ ਆਜ਼ਾਦ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ, ਜਿਸ ਦੇ ਨਤੀਜੇ ਹੋਰ ਵੀ ਗੰਭੀਰ ਆ ਸਕਦੇ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪੰਜ ਢੇਰਾਂ ਖੇਤਰ ਵਿਚ ਨਸ਼ੇ ਦੀ ਵਿੱਕਰੀ ਅਤੇ ਸਪਲਾਈ ‘ਤੇ ਸਖ਼ਤੀ ਨਾਲ ਰੋਕ ਲਾਵੇ, ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੀ ਲਪੇਟ ਵਿਚ ਆ ਚੁੱਕੇ ਨੌਜਵਾਨਾਂ ਲਈ ਇਲਾਜ ਤੇ ਪੁਨਰਵਾਸ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੰਚਾਇਤ, ਮਾਪਿਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਹੀ ਇਸ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕਦਾ ਹੈ, ਅਸੀਂ ਸਹਿਯੋਗ ਦੇਣ ਲਈ ਤਿਆਰ ਹਾਂ ਪ੍ਰਸ਼ਾਸਨ ਕਾਰਵਾਈ ਕਰੇ। ਇਸ ਮੌਕੇ ਡਾ. ਦਲਵੀਰ ਸਿੰਘ ਬੇਰਕਾ ਕੌਮੀ ਸੀਨੀ. ਵਾਈਸ ਚੇਅਰਮੈਨ, ਸਪੂਨਦੀਪ ਸਿੰਘ ਕੌਮੀ ਵਾਈਸ ਚੇਅਰਮੈਨ, ਮਨਵੀਰ ਸਿੰਘ ਵਡਾਲਾ ਕੌਮੀ ਯੂਥ ਪ੍ਰਧਾਨ ਆਦਿ ਹਾਜ਼ਰ ਸਨ।