ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਕੀਰਤਨ ਸਮਾਗਮ ਅੱਜ ਤੋਂ
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਪ੍ਰਮੁੱਖ ਹਜ਼ੂਰੀ ਰਾਗੀ ਜੱਥੇ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ।
ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਸੋਢੀ ਦੇ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ
26-09-2026