26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੋਟਰਸਾਈਕਲ ਸਵਾਰ ਨੌਜਵਾਨ ਨੂੰ ਘੇਰ ਕੇ ਕੀਤੀ ਬੁਰੀ ਤਰ੍ਹਾਂ ਨਾਲ ਕੁੱਟਮਾਰ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੂਮਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਆ ਰਿਹਾ ਸੀ। ਜਦੋਂ ਉਹ ਘਰ ਤੋਂ ਥੋੜ੍ਹਾ ਪਿੱਛੇ ਮੋੜ ਪਾਸ ਪੁੱਜਾ ਤਾਂ ਪਹਿਲਾਂ ਹੀ ਉਸਦੇ ਪਿੰਡ ਦਾ ਸੁਲੱਖਣ ਸਿੰਘ ਆਪਣੇ ਡਰਾਈਵਰ ਲਾਭੀ ਤੇ ਹੋਰ 5-6 ਅਣਪਛਾਤੇ ਵਿਅਕਤੀਆਂ ਨਾਲ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਸਨ, ਜਿਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਮੋਟਰਸਾਈਕਲ ਭਜਾ ਲਿਆ।

ਅਜੀਤ, ਜਲੰਧਰ 26-09-2026
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੂਮਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਆ ਰਿਹਾ ਸੀ। ਜਦੋਂ ਉਹ ਘਰ ਤੋਂ ਥੋੜ੍ਹਾ ਪਿੱਛੇ ਮੋੜ ਪਾਸ ਪੁੱਜਾ ਤਾਂ ਪਹਿਲਾਂ ਹੀ ਉਸਦੇ ਪਿੰਡ ਦਾ ਸੁਲੱਖਣ ਸਿੰਘ ਆਪਣੇ ਡਰਾਈਵਰ ਲਾਭੀ ਤੇ ਹੋਰ 5-6 ਅਣਪਛਾਤੇ ਵਿਅਕਤੀਆਂ ਨਾਲ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਖੜੇ ਸਨ, ਜਿਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਮੋਟਰਸਾਈਕਲ ਭਜਾ ਲਿਆ। ਲਾਭੀ ਨੇ ਆਪਣੇ ਹੱਥ ਵਿਚ ਫੜੀ ਡਾਂਗ ਦਾ ਬਾਰ ਉਸ ਦੀ ਪਿੱਠ ਤੇ ਕੀਤਾ। ਉਕਤ ਵਿਅਕਤੀ ਉਸਦਾ ਪਿੱਛਾ ਕਰਦੇ ਹੋਏ ਘਰ ਦੇ ਅੰਦਰ ਆ ਗਏ ਤੇ ਇਨ੍ਹਾਂ ਪਾਸੋਂ ਆਪਣੀ ਜਾਨ ਬਚਾਉਣ ਲਈ ਕਮਰੇ ਵਿਚ ਭੱਜਣ ਲੱਗਾ ਤਾਂ ਇਨ੍ਹਾਂ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁੱਦਈ ਦੇ ਬਿਆਨਾਂ ’ਤੇ ਸੁਲੱਖਣ ਸਿੰਘ, ਲਾਭੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਾਂ ਦੇ ਮਕਾਨ ’ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਪੁੱਤਰ ਤੇ ਨੂੰਹ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਾਂਗਰਸ ਦੀ ਮੀਟਿੰਗ ਦੌਰਾਨ ਹਲਕਾ ਆਤਮ ਨਗਰ ‘ਚ ਬੈਂਸ ਨੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕੀਤੀਆਂ ਉਜਾਗਰ ਕਿਹਾ, ਖਸਤਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।