29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਥਿਆਰਬੰਦ ਲੁਟੇਰੇ ਔਰਤ ਪਾਸੋਂ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਰੋਡ ’ਤੇ ਹਥਿਆਰਬੰਦ ਲੁਟੇਰੇ ਇਕ ਔਰਤ ਪਾਸੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਜਨਤਾ ਨਗਰ ਦੀ ਰਹਿਣ ਵਾਲੀ ਵੰਦਨਾ ਨਾਮੀ ਔਰਤ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਰੋਡ ’ਤੇ ਹਥਿਆਰਬੰਦ ਲੁਟੇਰੇ ਇਕ ਔਰਤ ਪਾਸੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਜਨਤਾ ਨਗਰ ਦੀ ਰਹਿਣ ਵਾਲੀ ਵੰਦਨਾ ਨਾਮੀ ਔਰਤ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ ’ਤੇ ਕੰਮ ਕਰਦੇ ਲੜਕੇ ਸ਼ਾਨ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਘਰ ਜਾ ਰਹੀ ਸੀ। ਜਦੋਂ ਉਹ ਗਿੱਲ ਰੋਡ ’ਤੇ ਪਹੁੰਚੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੈਗ ਦੀ ਮੰਗ ਕੀਤੀ। ਜਦੋਂ ਉਸਨੇ ਬੈਗ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਉਸ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿੱਤੀਆਂ ਅਤੇ ਹਥਿਆਰ ਕੱਢ ਲਏ। ਇਹ ਲੁਟੇਰੇ ਉਸਦਾ ਬੈਗ ਖ਼ੋਹ ਕੇ ਫ਼ਰਾਰ ਹੋ ਗਏ। ਬੈਗ ਵਿਚ ਸਾਢੇ ਤਿੰਨ ਲੱਖ ਰੁਪਏ ਦੀ ਨਗਦੀ, ਮੋਬਾਈਲ ਅਤੇ ਹੋਰ ਸਾਮਾਨ ਸੀ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਇਸ ਸਬੰਧੀ ਕੋਈ ਸੁਰਾਖ਼ ਹਾਸਿਲ ਨਹੀਂ ਹੋਇਆ ਸੀ।
ਪਿਛਲੀ ਖ਼ਬਰ ਬੰਦ ਦੁਕਾਨ ਅੰਦਰ ਭੜਕੀ ਅੱਗ , ਦੋਪਹੀਆ ਵਾਹਨ ਨੁਕਸਾਨੇ ਅਗਲੀ ਖ਼ਬਰ ਕੁੱਤੇ ਦੇ ਵੱਢਣ ਦੇ ਮਾਮਲੇ ਵਿਚ ਮਾਲਕਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।