29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਸਹਿਤ ਕਰਵਾਇਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਤੇ ਸ਼ਾਮ ਦੇ ਸਮਾਗਮਾਂ ਵਿਚ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਸਹਿਤ ਕਰਵਾਇਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਤੇ ਸ਼ਾਮ ਦੇ ਸਮਾਗਮਾਂ ਵਿਚ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਗੁਰਚਰਨ ਸਿੰਘ ਗੁਰੂ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦੇ ਸਵਾਗਤ ਲਈ ਭਾਜਪਾ ਨੇ ਕੀਤਾ ਕਮਰਕੱਸਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਿਮਲਾਪੁਰੀ ਵਿਖੇ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।