29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਾ ਮੁਕਤੀ ਯਾਤਰਾ ਦੇ ਸਵਾਗਤ ਲਈ ਭਾਜਪਾ ਨੇ ਕੀਤਾ ਕਮਰਕੱਸਾ

ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਨਸ਼ਾ ਮੁਕਤੀ ਪੰਜਾਬ ਯਾਤਰਾ ਦੇ 29 ਸਤੰਬਰ ਨੂੰ ਲੁਧਿਆਣਾ ਪੁੱਜਣ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ’ਚ ਯਾਤਰਾ ਦੇ ਸਵਾਗਤ ਅਤੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਨਸ਼ਾ ਮੁਕਤੀ ਪੰਜਾਬ ਯਾਤਰਾ ਦੇ 29 ਸਤੰਬਰ ਨੂੰ ਲੁਧਿਆਣਾ ਪੁੱਜਣ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ’ਚ ਯਾਤਰਾ ਦੇ ਸਵਾਗਤ ਅਤੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੌਦਗਿਲ ਨੇ ਦੱਸਿਆ ਕਿ ਯਾਤਰਾ 29 ਸਤੰਬਰ ਨੂੰ ਸਵੇਰੇ 11 ਵਜੇ ਲੁਧਿਆਣਾ ਪੁੱਜੇਗੀ। ਸਮਰਾਲਾ ਚੌਕ ਵਿਖੇ ਭਾਜਪਾ ਯੁਵਾ ਮੋਰਚਾ ਵਲੋਂ ਸਵਾਗਤ ਕੀਤਾ ਜਾਵੇਗਾ, ਜਦਕਿ ਇਸ ਤੋਂ ਬਾਅਦ ਈਸਾ ਨਗਰ ਪੁਲੀ ਚੌਕ ਵਿਖੇ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਸਫਲਤਾ ਲਈ ਆਗੂਆਂ ਅਤੇ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ, ਸੁਮਿਤ ਟੰਡਨ, ਸੰਜੇ ਗੋਸਾਈਂ, ਡਾ. ਸਤੀਸ਼ ਕੁਮਾਰ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਦਿੱਲੀ ਦੇ ਮੰਤਰੀ ਤੋਂ ਅਸਤੀਫ਼ਾ ਮੰਗਣ ਵਾਲੇ ਕੇਜਰੀਵਾਲ , ਬੀਬੀ ਛੀਨਾ ਦਾ ਥੱਪੜ ਕਿਉਂ ਭੁੱਲੇ - ਹੈਪੀ ਗਿੱਲ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।