30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੂਬੇ ਦੀ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਗਿਆਸਪੁਰਾ

ਢੰਡਾਰੀ ਕਲਾਂ/ਲੁਧਿਆਣਾ, 29 ਸਤੰਬਰ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਵਧੇ ਗੈਂਗਸਟਰਵਾਦ ਕਾਰਨ ਵਪਾਰੀਆਂ ਤੇ ਆਮ ਲੋਕਾਂ ਦੇ ਮਨਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 30-09-2026
ਢੰਡਾਰੀ ਕਲਾਂ/ਲੁਧਿਆਣਾ, 29 ਸਤੰਬਰ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਵਧੇ ਗੈਂਗਸਟਰਵਾਦ ਕਾਰਨ ਵਪਾਰੀਆਂ ਤੇ ਆਮ ਲੋਕਾਂ ਦੇ ਮਨਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਵੱਡੀਆਂ ਨਾਮੀ ਯੂਨੀਵਰਸਿਟੀਆਂ ਚਿਤਕਾਰਾ ਯੂਨੀਵਰਸਿਟੀ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪੈਦਾ ਹੋਏ ਹਾਲਾਤਾਂ ਦੀ ਸੀ. ਬੀ. ਆਈ. ਤੋਂ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ੇ ਦੀ ਪੰਡ ਦਿਨ ਬ ਦਿਨ ਭਾਰੀ ਹੁੰਦੀ ਜਾ ਰਹੀ ਹੈ। ਗਿਆਸਪੁਰਾ ਨੇ ਕਿਹਾ ਕਿ ‘ਆਪ’ ਦੇ ਵਿਧਾਇਕ ਤੇ ਮੰਤਰੀ ਇੰਨੇ ਕੁ ਬੌਖਲਾ ਚੁੱਕੇ ਹਨ ਕਿ ਉਨ੍ਹਾਂ ਵਲੋਂ ਆਮ ਲੋਕਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਹਲਕਾ ਦੱਖਣੀ ਦੇ ਹਾਲਾਤਾਂ ਦੀ ਗੱਲ ਕੀਤੀ ਜਾਵੇ ਤਾਂ ਹਾਲਾਤ ਬਦ ਤੋਂ ਬਦਤਰ ਬਣੇ ਹੋਏ ਹਨ, ਸੜਕਾਂ ਟੁੱਟੀਆਂ ਪਈਆਂ ਹਨ, ਜਿਸ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਹੁੰਦੇ ਜਿੰਨਾ ਵਿਕਾਸ ਹਲਕਾ ਦੱਖਣੀ ‘ਚ ਕਰਵਾਇਆ ਗਿਆ ਸੀ, ‘ਆਪ’ ਸਰਕਾਰ ਉਸ ਨੂੰ ਸਾਂਭ ਨਹੀਂ ਸਕੀ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਆਪ’ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਲਿਆਂਦੀ ਜਾ ਸਕੇ।
ਪਿਛਲੀ ਖ਼ਬਰ ਸਚਿਨ ਪਾਇਲਟ ਦੇ ਤਜਰਬੇ ਨਾਲ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਬਲ - ਮੁਹੰਮਦ ਗੁਲਾਬ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਰੱਖ- ਰਖਾਅ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।