02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੜਕੀ ਅਤੇ ਦੋ ਪੁਰਸ਼ ਲਾਪਤਾ

ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੜਕੀ ਅਤੇ ਦੋ ਵਿਅਕਤੀਆਂ ਦੇ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਪ੍ਰੀਤ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ 15 ਸਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਅਜੀਤ ਡੈਸਕ 02-10-2026
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੜਕੀ ਅਤੇ ਦੋ ਵਿਅਕਤੀਆਂ ਦੇ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਪ੍ਰੀਤ ਨਗਰ ਵਿਚ ਸ਼ੱਕੀ ਹਾਲਾਤਾਂ ਵਿਚ 15 ਸਾਲ ਦੀ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਲੜਕੀ ਦੀ ਮਾਂ ਮਾਲਾ ਦੇਵੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੀ ਲੜਕੀ ਨੂੰ ਕਿਸੇ ਵਿਅਕਤੀ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ। ਦੂਜੇ ਮਾਮਲੇ ਵਿਚ ਸ਼ਿਮਲਾਪੁਰੀ ਦੇ ਇਲਾਕੇ ਨਿਊ ਜਨਤਾ ਨਗਰ ਵਿਚ 70 ਸਾਲ ਦੇ ਬਜ਼ੁਰਗ ਪ੍ਰਿਥੀ ਸਿੰਘ ਦੇ ਵੀ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਲਾਪਤਾ ਹੋਏ ਬਜ਼ੁਰਗ ਦੇ ਪੁੱਤਰ ਹਰਨੇਕ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਤੀਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਚੀਮਾ ਚੌਕ ਤੋਂ ਸ਼ੱਕੀ ਹਾਲਾਤਾਂ ਵਿਚ 48 ਸਾਲ ਦੇ ਵਿਅਕਤੀ ਮਹਿੰਦਰ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਲਾਪਤਾ ਹੋਏ ਮਹਿੰਦਰ ਸਿੰਘ ਦੇ ਭਰਾ ਸੂਰਮ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਭਰਾ ਬਿਜਲੀ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨ ਉਹ ਫ਼ੈਕਟਰੀ ਗਿਆ ਸੀ ਤੇ ਰਾਤ ਉਥੇ ਹੀ ਰੁਕ ਗਿਆ, ਪਰ ਬਾਅਦ ਵਿਚ ਉਸਦਾ ਕਿਥੇ ਪਤਾ ਨਹੀਂ ਲੱਗਾ, ਜਿਸ ’ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਹਾਲ ਦੀ ਘੜੀ ਇਹਨਾਂ ਵਿਅਕਤੀਆਂ ਬਾਰੇ ਕੁੱਝ ਪਤਾ ਨਹੀਂ ਲੱਗਾ ਹੈ।
ਪਿਛਲੀ ਖ਼ਬਰ ਨਿਗਮ ਦੇ ਜ਼ੋਨ ਦਫ਼ਤਰ ਨੇੜੇ ਮਹਾਤਮਾ ਗਾਂਧੀ ਦਾ ਸਮਾਰਕ ਗੰਦਗੀ ’ਚ ਘਿਰਿਆ ਅਗਲੀ ਖ਼ਬਰ ਭਾਰਤ ਨੂੰ ਗ੍ਰੀਕੋ-ਰੋਮਨ ਕੁਸ਼ਤੀ ’ਚ 64 ਸਾਲਾਂ ’ਚ ਪਹਿਲਾ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।