04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਦਾਲਤੀ ਮੁਲਾਜ਼ਮ ਨਾਲ ਉਲਝਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ , ਇਕ ਕਾਬੂ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਰੈਂਡਜ਼ ਕਾਲੋਨੀ ਵਿਚ ਅਦਾਲਤੀ ਮੁਲਾਜ਼ਮ ਨਾਲ ਉਲਝਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਹਨਾਂ ਵਿਚੋਂ ਇਕ ਨੂੰ ਪੁਲਿਸ ਨੇ ਕਾਬੂ ਕਰ ਲਿਆ।

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਰੈਂਡਜ਼ ਕਾਲੋਨੀ ਵਿਚ ਅਦਾਲਤੀ ਮੁਲਾਜ਼ਮ ਨਾਲ ਉਲਝਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਹਨਾਂ ਵਿਚੋਂ ਇਕ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਵਲੋਂ ਇਹ ਕਾਰਵਾਈ ਅਦਾਲਤੀ ਮੁਲਾਜ਼ਮ ਗੁਰਮੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਵਰੁਣ ਅਤੇ ਉਸਦੇ ਦੋ ਹੋਰ ਸਾਥੀ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ, ਵਰੁਣ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਸੰਮਨ ਤਾਮੀਲ ਕਰਵਾਉਣ ਲਈ ਉਕਤ ਕਥਿਤ ਦੋਸ਼ੀ ਦੇ ਘਰ ਗਿਆ ਸੀ, ਜਿਸ ’ਤੇ ਉਕਤ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ ਅਤੇ ਆਪਣੇ ਦੋ ਹੋਰ ਸਾਥੀ ਉਥੇ ਬੁਲਾ ਲਏ। ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕੋਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਮਸੀਹੀ ਭਾਈਚਾਰੇ ਵਲੋਂ ਪੁਲਿਸ ਨੂੰ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।