03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜਿਨ੍ਹਾਂ ਹੱਥਾਂ ’ਚ ਕਾਨੂੰਨ ਦੀ ਪਾਲਣਾ ਦੀ ਜ਼ਿੰਮੇਵਾਰੀ, ਉਨ੍ਹਾਂ ਦੇ ਸਮਾਗਮਾਂ ’ਚ ਪਾਬੰਦੀਸ਼ੁਦਾ ਪਲਾਸਟਿਕ ਵਰਤਣ ਦੇ ਦੋਸ਼

ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

ਬੀਤੇ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਜਸ਼ਨ-ਏ-ਇਨਕਲਾਬ ਸਮਾਗਮ ਦੌਰਾਨ ਪਈ ਗੰਦਗੀ। ਤਸਵੀਰ-ਸੇਵਕ ਸਿੰਘ 03-10-2026
ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਬੀਤੀ ਦਿਨੀਂ ਪੰਜਾਬ ਸਰਕਾਰ ਵਲੋਂ ਕਰਵਾਏ ਜਸ਼ਨ ਏ ਇਨਕਲਾਬ ਸਮਾਗਮ ਦੌਰਾਨ ਪਾਬੰਦੀਸ਼ੁਦਾ ਇਕਹਿਰੀ ਵਰਤੋਂ ਵਾਲੀ ਪਲਾਸਟਿਕ ਦੀ ਕਥਿਤ ਵਰਤੋਂ ਦਾ ਮਾਮਲਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਕੋਲ ਪੁੱਜ ਗਿਆ ਹੈ। ਪਬਲਿਕ ਐਕਸ਼ਨ ਕਮੇਟੀ ਨੇ ਇਸ ਸਬੰਧੀ ਪਟੀਸ਼ਨ ਦਾਇਰ ਕਰਕੇ ਜਾਂਚ ਅਤੇ ਢੁੱਕਣੀ ਕਾਰਵਾਈ ਦੀ ਮੰਗ ਕੀਤੀ ਹੈ। ਪੀ.ਏ.ਸੀ. ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ, ਵਪਾਰੀਆਂ ਅਤੇ ਸੰਸਥਾਵਾਂ ਨੂੰ ਇਕਹਿਰੀ ਵਰਤੋ ਨਾਲ ਪਲਾਸਟਿਕ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾਂਦਾ ਹੈ। ਅਜਿਹੇ ਵਿਚ ਸਰਕਾਰੀ ਤੌਰ ’ਤੇ ਕਰਵਾਏ ਜਾਂਦੇ ਸਮਾਗਮਾਂ ਵਿਚ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਜ਼ਰੂਰੀ ਹੈ। ਆਗੂਆਂ ਨੇ ਕਿਹਾ ਕਿ ਪਲਾਸਟਿਕ ਵੇਸਟ ਮੈਨੇਜਮੈਂਟ ਨਿਯਮਾਂ 2016 ਤਹਿਤ ਨਿਰਧਾਰਿਤ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਾਗੂ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਅਜਿਹੀਆਂ ਪਾਬੰਦੀਸ਼ੁਦਾ ਵਸਤਾਂ ਦੀ ਕਥਿਤ ਵਰਤੋਂ ਦਾ ਮਾਮਲਾ ਸਾਹਮਣੇ ਆਉਣਾ ਨਿਯਮਾਂ ਦੀ ਪਾਲਣਾ ਨੂੰ ਲੈਕੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੀ.ਏ.ਸੀ. ਨੇ ਪੰਜਾਬ ਪ੍ਰਦੂਸ਼ਣ ਬੋਰਡ ਦੀ ਭੂਮਿਕਾ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਪਾਬੰਦੀਸ਼ੁਦਾ ਪਲਾਸਟਿਕ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਕਮੇਟੀ ਨੇ ਕਿਹਾ ਕਿ ਵਾਤਾਵਰਣ ਨਿਯਮਾਂ ਦੀ ਪਾਲਣਾ ਸਰਕਾਰੀ ਅਤੇ ਗੈਰ ਸਰਕਾਰੀ ਦੋਵਾਂ ਪੱਧਰਾਂ ’ਤੇ ਇਕਸਾਰ ਹੋਣੀ ਚਾਹੀਦੀ ਹੈ। ਕਮੇਟੀ ਨੇ ਐਨ.ਜੀ.ਟੀ. ਤੋਂ ਪੰਜਾਬ ਸਰਕਾਰ ਤੇ ਪੀ.ਏ.ਯੂ. ਵਿਰੁੱਧ ਵਾਤਾਵਰਣ ਮੁਆਵਜ਼ੇ ਸਬੰਧੀ ਕਾਰਵਾਈ ‘ਤੇ ਵਿਚਾਰ ਕਰਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਨਿਯਮਾਂ ਦੀ ਪਾਲਣਾ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਪਿੰਡ ਆਲੋਵਾਲ ਵਿਖੇ 6ਵਾਂ ਕੁਸ਼ਤੀ ਮੁਕਾਬਲਾ ਸ਼ਾਨੋ ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਗਿੱਲ ਰੋਡ ਪੁਲ ਦੀ ਖਸਤਾ ਹਾਲਤ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।