04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਥਿਆਰਬੰਦ ਲੁਟੇਰੇ ਲੜਕੀ ਪਾਸੋਂ ਲੈਪਟਾਪ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਂਸਲ ਪਲਾਜ਼ਾ ਨੇੜੇ ਦੋ ਹਥਿਆਰਬੰਦ ਲੁਟੇਰੇ ਇਕ ਲੜਕੀ ਪਾਸੋਂ ਉਸ ਦਾ ਲੈਪਟਾਪ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਉਰਮਿਲਾ ਦੇਵੀ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਂਸਲ ਪਲਾਜ਼ਾ ਨੇੜੇ ਦੋ ਹਥਿਆਰਬੰਦ ਲੁਟੇਰੇ ਇਕ ਲੜਕੀ ਪਾਸੋਂ ਉਸ ਦਾ ਲੈਪਟਾਪ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਉਰਮਿਲਾ ਦੇਵੀ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਏਵਨ ਸਿਟੀ ਮਾਲ ਵਿਚ ਨੌਕਰੀ ਕਰਦੀ ਹੈ ਅਤੇ ਬੀਤੇ ਦਿਨ ਉਹ ਪੈਦਲ ਹੀ ਆਪਣੇ ਘਰ ਤੋਂ ਦਫ਼ਤਰ ਲਈ ਜਾ ਰਹੀ ਸੀ। ਇਸ ਦੌਰਾਨ ਉੱਥੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਆਏ ਅਤੇ ਉਸ ਦਾ ਲੈਪਟਾਪ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਨੇ ਲੁਟੇਰਿਆਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਅੰਸ਼ ਠਾਕੁਰ ਵਾਸੀ ਸ਼ੈਲਰ ਰੋਡ ਹੈਬੋਵਾਲ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਦੂਜੇ ਮਾਮਲੇ ਵਿਚ ਪੁਲਿਸ ਨੇ ਸੁਖਵਿੰਦਰ ਸਿੰਘ ਉਰਫ ਸੁੱਖੂ ਵਾਸੀ ਜਮਾਲਪੁਰ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਸਿਕੰਦਰ ਉਰਫ ਸ਼ਿਕਵਾ ਵਾਸੀ ਰੂਪਨਗਰ ਧਾਂਦਰਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 12 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਸੜਕ ਹਾਦਸੇ ਵਿਚ ਮੌਤ ਸਥਾਨਕ ਲਲਤੋਂ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ ਰਾਜਵਿੰਦਰ ਸਿੰਘ ਨਾਮੀ ਨੌਜਵਾਨ ਦੀ ਮੌਤ ਹੋ ਗਈ। ਰਾਜਵਿੰਦਰ ਸਿੰਘ ਆਪਣੇ ਭਰਾ ਬਲਜਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਦੋਵੇਂ ਜ਼ਖਮੀ ਹੋ ਗਏ। ਗੰਭੀਰ ਹਾਲਤ ਵਿਚ ਰਾਜਵਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਵਪਾਰ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਵੀ ਟੂ ਵੀ ਐਕਸਪੋਰਟ ਇੰਡਸਟਰੀ ਦੇ ਡਾਇਰੈਕਟਰ ਮਨਮੋਹਨ ਸਿੰਘ ਦੀ ਸ਼ਿਕਾਇਤ ’ਤੇ ਮਹਿੰਦਰ ਪ੍ਰਸਾਦ ਗੁਪਤਾ ਜਤਿੰਦਰ ਗੁਪਤਾ ਵਾਸੀ ਤਾਜਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਕਾਂਗਰਸ ਵਲੋਂ ਸ਼ਰਧਾਂਜਲੀ ਅਗਲੀ ਖ਼ਬਰ ਰਾਜ ਪੱਧਰੀ ਡੀ.ਏ.ਵੀ. ਖੇਡ ਟੂਰਨਾਮੈਂਟ ਦੌਰਾਨ 21 ਟੀਮਾਂ ਦੇ 185 ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ- ਪ੍ਰਿੰਸੀਪਲ ਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।