04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਡਰਾਈਵਰ ਤੇ ਕਰਮਚਾਰੀ ਯੂਨੀਅਨ ਵਲੋਂ ਅਸ਼ਵਨੀ ਸਹੋਤਾ ਦਾ ਸਨਮਾਨ

ਲੁਧਿਆਣਾ, 3 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਕਾਰਪੋਰੇਸ਼ਨ ਸੈਨੀਟੇਸ਼ਨ ਅਫ਼ਸਰ ਅਸ਼ਵਨੀ ਸਹੋਤਾ ਵਲੋਂ ਮਹਿਕਮੇ ਵਿਚ ਕੀਤੀਆਂ ਚੰਗੀਆਂ ਕਾਰਗੁਜ਼ਾਰੀਆਂ ਅਤੇ ਸੇਵਾਵਾਂ ਦੇ ਮੱਦੇਨਜ਼ਰ ਡਰਾਈਵਰ ਤੇ ਕਰਮਚਾਰੀ ਯੂਨੀਅਨ ਨਗਰ ਨਿਗਮ ਵਲੋਂ ਉਨ੍ਹਾਂ ਦਾ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਅਸ਼ਵਨੀ ਸਹੋਤਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਕਾਰਪੋਰੇਸ਼ਨ ਸੈਨੀਟੇਸ਼ਨ ਅਫ਼ਸਰ ਅਸ਼ਵਨੀ ਸਹੋਤਾ ਵਲੋਂ ਮਹਿਕਮੇ ਵਿਚ ਕੀਤੀਆਂ ਚੰਗੀਆਂ ਕਾਰਗੁਜ਼ਾਰੀਆਂ ਅਤੇ ਸੇਵਾਵਾਂ ਦੇ ਮੱਦੇਨਜ਼ਰ ਡਰਾਈਵਰ ਤੇ ਕਰਮਚਾਰੀ ਯੂਨੀਅਨ ਨਗਰ ਨਿਗਮ ਵਲੋਂ ਉਨ੍ਹਾਂ ਦਾ ਸਨਮਾਨ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਵਲੋਂ ਅਸ਼ਵਨੀ ਸਹੋਤਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਯੂਨੀਅਨ ਆਗੂਆਂ ਨੇ ਉਨ੍ਹਾਂ ਵਲੋਂ ਮਹਿਕਮੇ ਵਿਚ ਨਿਭਾਈਆਂ ਸੇਵਾਵਾਂ ਅਤੇ ਕੀਤੀਆਂ ਕਾਰਗੁਜ਼ਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਹੋਤਾ ਨੇ ਯੂਨੀਅਨ ਆਗੂਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਥੀਆਂ ਵਲੋਂ ਦਿੱਤਾ ਗਿਆ, ਸਨਮਾਨ ਉਨ੍ਹਾਂ ਲਈ ਯਾਦਗਾਰ ਹੈ। ਇਸ ਮੌਕੇ ਯੂਨੀਅਨ ਪ੍ਰਧਾਨ ਪ੍ਰੇਮਜੀਤ ਸਿੰਘ ਬੁੱਟਰ, ਚੇਅਰਮੈਨ ਪ੍ਰਿਤਪਾਲ ਸਿੰਘ, ਸਰਪ੍ਰਸਤ ਹਰਦੀਪ ਸਿੰਘ, ਪ੍ਰਵੀਨ ਕੁਮਾਰ, ਪ੍ਰੇਮ ਸਿੰਘ, ਸਰਦੂਲ ਸਿੰਘ, ਖੇਮ ਰਾਜ ਬਾਲੀ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਵਿਜੇ ਮਾਨਵ, ਸਵਾਮੀ ਵਰਿੰਦਰ ਸਿੰਘ, ਰਾਜੂ ਸ਼ੇਰਪੁਰ , ਮਨੀ ਮੰਗੂ ਅਤੇ ਵਿੱਕੀ ਚੌਹਾਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ‘ਆਪ’ ਵਿਧਾਇਕ ਦੀ ਵੀਡੀਓ ’ਤੇ ਰਵਨੀਤ ਬਿੱਟੂ ਦਾ ਹਮਲਾ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਨੌਜਵਾਨ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।