ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਹੋਵੇਗੀ ਹੋਰ ਮਜ਼ਬੂਤ - ਪਾਲ ਸਿੰਘ ਗਰੇਵਾਲ
ਭਾਮੀਆਂ ਕਲਾਂ/ਲੁਧਿਆਣਾ, 3 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਪਾਲ ਸਿੰਘ ਗਰੇਵਾਲ ਨੇ ਕਾਂਗਰਸ ਹਾਈਕਮਾਨ ਵਲੋਂ ਲਏ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕੀਤਾ।
ਭਾਮੀਆਂ ਕਲਾਂ/ਲੁਧਿਆਣਾ, 3 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰੇਗੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਪਾਲ ਸਿੰਘ ਗਰੇਵਾਲ ਨੇ ਕਾਂਗਰਸ ਹਾਈਕਮਾਨ ਵਲੋਂ ਲਏ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਪੜ੍ਹੇ ਲਿਖੇ ਅਤੇ ਸੂਝਵਾਨ ਆਗੂ ਹਨ, ਜੋ ਸੂਬੇ ਦੇ ਲੋਕਾਂ ਦੀ ਨਬਜ਼ ਨੂੰ ਚੰਗੀ ਤਰ੍ਹਾਂ ਨਾਲ ਪਛਾਣਦੇ ਹਨ। ਉਨ੍ਹਾਂ ਕਾਂਗਰਸ ਹਾਈਕਮਾਨ ਵਲੋਂ ਲਏ ਗਏ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਭਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਵਿਚ ਪੈਦਾ ਹੋਈ ਸਥਿਤੀ ਨੂੰ ਵਿਰਾਮ ਲੱਗ ਗਿਆ ਹੈ। ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਗਟ ਸਿੰਘ ਹਰ ਵਰਕਰ ਅਤੇ ਆਗੂ ਨੂੰ ਆਪਣੇ ਨਾਲ ਲੈ ਕੇ ਚੱਲਣ ਵਾਲੇ ਨੇਤਾ ਹਨ। ਇਸ ਕਰਕੇ ਹੁਣ ਸੂਬੇ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਵਰਕਰਾਂ ਅਤੇ ਆਗੂਆਂ ਵਿਚ ਵੀ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।