04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ ’ ਚ ਕੌਂਸਲਰ ਅਰੁਣ ਸ਼ਰਮਾ ਦੀ ਅਗਵਾਈ ਹੇਠ ਲੱਡੂ ਵੰਡੇ

ਲੁਧਿਆਣਾ, 3 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਨ ਵਲੋਂ ਸੀਨੀਅਰ ਆਗੂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ‘ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕਾਂਗਰਸੀ ਕੌਂਸਲਰ ਅਰੁਣ ਕੁਮਾਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਥਾਣਾ ਡਿਵੀਜ਼ਨ ਨੰਬਰ 3 ਚੌਕ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਨ ਵਲੋਂ ਸੀਨੀਅਰ ਆਗੂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ‘ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕਾਂਗਰਸੀ ਕੌਂਸਲਰ ਅਰੁਣ ਕੁਮਾਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਥਾਣਾ ਡਿਵੀਜ਼ਨ ਨੰਬਰ 3 ਚੌਕ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਅਰੁਣ ਕੁਮਾਰ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ, ਇਸ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਵਿਚ ਵਰਕਰਾਂ ਤੇ ਆਗੂਆਂ ਨੂੰ ਸਮੇਂ-ਸਮੇਂ ’ਤੇ ਮਾਣ ਸਨਮਾਨ ਮਿਲਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਸਾਰੇ ਵਰਕਰ ਤੇ ਆਗੂ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਕੌਂਸਲਰ ਸ਼ਾਮ ਸੁੰਦਰ ਮਲਹੋਤਰਾ ਸਮੇਤ ਸਮੂਹ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਕਾਂਗਰਸ ਸੂਬਾ ਪ੍ਰਧਾਨ ਬਣਨ ’ਤੇ ਵੱਖ-ਵੱਖ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਬੀ.ਸੀ.ਐੱਮ. ਆਰੀਆ ਸਕੂਲ, ਲਲਤੋਂ ਨੇ ਆਫ਼ਤ ਪ੍ਰਬੰਧਨ ਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।