05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਾਂ ਚਿੰਤਪੁਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ 5ਵਾਂ ਵਿਸ਼ਾਲ ਜਾਗਰਣ 11 ਨੂੰ

ਢੰਡਾਰੀ ਕਲਾਂ/ਲੁਧਿਆਣਾ, 4 ਅਕਤੂਬਰ (ਜਸਵੀਰ ਸਿੰਘ ਬੰਗਾ)-ਮਾਂ ਚਿੰਤਪੁਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਦਸ਼ਮੇਸ਼ ਮਾਰਕੀਟ, ਪਾਇਲ ਸਟੂਡੀਓ ਚੌਕ ਢੰਡਾਰੀ ਖ਼ੁਰਦ ਵਿਖੇ 5ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 11 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ, ਲਖਵੀਰ ਸਿੰਘ ਲੱਕੀ, ਪ੍ਰੇਮ ਸਿੰਘ ਤੇ ਕਮਲਜੀਤ ਸਿੰਘ ਨੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੂੰ ਜਾਗਰਣ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ।

ਅਜੀਤ ਡੈਸਕ 05-10-2026
ਢੰਡਾਰੀ ਕਲਾਂ/ਲੁਧਿਆਣਾ, 4 ਅਕਤੂਬਰ (ਜਸਵੀਰ ਸਿੰਘ ਬੰਗਾ)-ਮਾਂ ਚਿੰਤਪੁਰਨੀ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਦਸ਼ਮੇਸ਼ ਮਾਰਕੀਟ, ਪਾਇਲ ਸਟੂਡੀਓ ਚੌਕ ਢੰਡਾਰੀ ਖ਼ੁਰਦ ਵਿਖੇ 5ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 11 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ, ਲਖਵੀਰ ਸਿੰਘ ਲੱਕੀ, ਪ੍ਰੇਮ ਸਿੰਘ ਤੇ ਕਮਲਜੀਤ ਸਿੰਘ ਨੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੂੰ ਜਾਗਰਣ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ। ਪ੍ਰਬੰਧਕਾਂ ਨੇ ਦੱਸਿਆ ਕਿ ਜਾਗਰਣ ਵਿਚ ਪ੍ਰਸਿੱਧ ਗਾਇਕ ਪੁੱਜ ਰਹੇ ਹਨ, ਜੋ ਪੂਰੀ ਰਾਤ ਮਾਂ ਦਾ ਗੁਣਗਾਨ ਕਰਨਗੇ। ਉਨ੍ਹਾਂ ਦੱਸਿਆ ਕਿ ਪੂਰੀ ਰਾਤ ਮਾਂ ਦਾ ਲੰਗਰ ਅਤੁੱਟ ਚੱਲੇਗਾ। ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਪ੍ਰਬੰਧਕਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਇਸ ਨਾਲ ਜਿੱਥੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉਥੇ ਹੀ ਰਿਸ਼ਤਿਆਂ ਵਿਚ ਕੁੜੱਤਣ ਦੀ ਥਾਂ ਪਿਆਰ ਦੀ ਭਾਵਨਾ ਵੀ ਵਧਦੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਨੌਜਵਾਨਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਕੌਂਸਲਰ ਵੀਰੂ ਨੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਸਾਥੀਆਂ ਸਮੇਤ ਜਾਗਰਣ ਵਿਚ ਜ਼ਰੂਰ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਜੋਤੀ ਜੋਤਿ ਸਮਾਉਣ ਦੇ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਅਗਲੀ ਖ਼ਬਰ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਕੇ ਕਾਰੋਬਾਰੀ ਦੀ ਨੌਕਰਾਣੀ ਹੋਈ ਫ਼ਰਾਰ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।