09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਐਨ . ਐਸ . ਪੀ . ਐਸ . ਦੀ ਵਿਦਿਆਰਥਣ ਨੇ ਖੇਡ ਮੁਕਾਬਲੇ ਵਿਚ ਚਮਕਾਇਆ ਸਕੂਲ ਦਾ ਨਾਂਅ

ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਅਤੇ ਤੈਰਾਕ ਜਪਨੂਰ ਕੌਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਧੀਨ 14 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੀਆਂ ਦੇ ਤੈਰਾਕੀ ਮੁਕਾਬਲੇ ਵਿਚ ਕਾਮਯਾਬੀ ਹਾਸਲ ਕੀਤੀ। ਜਪਨੂਰ ਕੌਰ ਨੇ ਤੈਰਾਕੀ ਵਿਚ ਕਮਾਲ ਦੀ ਪ੍ਰਤਿਭਾ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 100-ਮੀਟਰ ਫ੍ਰੀਸਟਾਈਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਪੱਕੀ ਕੀਤੀ।

ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਅਤੇ ਹੋਰ। ਤਸਵੀਰ-ਜਰਨੈਲ ਸਿੰਘ ਪੱਟੀ 09-10-2026
ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਅਤੇ ਤੈਰਾਕ ਜਪਨੂਰ ਕੌਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਧੀਨ 14 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੀਆਂ ਦੇ ਤੈਰਾਕੀ ਮੁਕਾਬਲੇ ਵਿਚ ਕਾਮਯਾਬੀ ਹਾਸਲ ਕੀਤੀ। ਜਪਨੂਰ ਕੌਰ ਨੇ ਤੈਰਾਕੀ ਵਿਚ ਕਮਾਲ ਦੀ ਪ੍ਰਤਿਭਾ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 100-ਮੀਟਰ ਫ੍ਰੀਸਟਾਈਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਚੋਣ ਪੱਕੀ ਕੀਤੀ। ਇਸ ਤੋਂ ਇਲਾਵਾ 200-ਮੀਟਰ ਫ੍ਰੀਸਟਾਈਲ ਮੁਕਾਬਲੇ ਵਿਚ ਵੀ ਸ਼ਾਨਦਾਰ ਤੀਜਾ ਸਥਾਨ ਹਾਸਲ ਕਰਕੇ ਆਪਣੀਆਂ ਪ੍ਰਾਪਤੀਆਂ ਵਿਚ ਇਕ ਹੋਰ ਵਾਧਾ ਕੀਤਾ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਜਪਨੂਰ ਕੌਰ ਨੂੰ ਉਸ ਦੇ ਸ਼ਲਾਘਾਯੋਗ ਪ੍ਰਦਰਸ਼ਨ ਅਤੇ ਰਾਜ ਪੱਧਰ ਲਈ ਚੋਣ ਹੋਣ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਜਪਨੂਰ ਦੀ ਇਸ ਪ੍ਰਾਪਤੀ ‘ਤੇ ਬਹੁਤ ਮਾਣ ਹੈ। ਰਾਜ ਪੱਧਰ ਲਈ ਚੁਣੇ ਜਾਣਾ ਇਕ ਵੱਡੀ ਪ੍ਰਾਪਤੀ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਜਾਰੀ ਰੱਖੇਗੀ ਅਤੇ ਸਕੂਲ ਦਾ ਨਾਂ ਹੋਰ ਰੌਸ਼ਨ ਕਰੇਗੀ। ਪ੍ਰਿੰਸੀਪਲ ਵੜੈਚ ਨੇ ਵਿਦਿਆਰਥਣ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਂਟ ਕਰਦਿਆਂ ਰਾਜ ਪੱਧਰੀ ਮੁਕਾਬਲੇ ਵਿਚ ਸਫਲਤਾ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸਤਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਗੀਰ ਵਿਖੇ ਸੰਭਾਲਿਆ ਪ੍ਰਿੰਸੀਪਲ ਦਾ ਅਹੁਦਾ ਅਗਲੀ ਖ਼ਬਰ ਪੀ . ਏ . ਯੂ . ਵਿਚ ਕਾਮੁਕ ਦਮਨ ਵਿਸ਼ੇ ਤੇ ਮਾਹਿਰ ਦਾ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।