09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਤਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਗੀਰ ਵਿਖੇ ਸੰਭਾਲਿਆ ਪ੍ਰਿੰਸੀਪਲ ਦਾ ਅਹੁਦਾ

ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਗੀਰ ਵਿਖੇ ਪ੍ਰਿੰਸੀਪਲ ਸਤਵੰਤ ਕੌਰ ਵਲੋਂ ਅਹੁਦਾ ਸੰਭਾਲਣ ਮੌਕੇ ਪਿੰਡ ਦੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਪ੍ਰਿੰਸੀਪਲ ਸਤਵੰਤ ਕੌਰ ਦਾ ਸਵਾਗਤ ਕੀਤਾ। ਇਸ ਮੌਕੇ ਸਰਪੰਚ ਗਰੇਵਾਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਕੂਲ ਵਿਖੇ ਪ੍ਰਿੰਸੀਪਲ ਦੀ ਅਸਾਮੀ ਖ਼ਾਲੀ ਹੋਣ ਕਰਕੇ ਸਕੂਲੀ ਕੰਮਕਾਜ ਵਿਚ ਮੁਸ਼ਕਿਲਾਂ ਆ ਰਹੀਆਂ ਸਨ ਅਤੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਸੀ।

ਅਜੀਤ ਡੈਸਕ 09-10-2026
ਆਲਮਗੀਰ, 8 ਅਕਤੂਬਰ (ਜਰਨੈਲ ਸਿੰਘ ਪੱਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਗੀਰ ਵਿਖੇ ਪ੍ਰਿੰਸੀਪਲ ਸਤਵੰਤ ਕੌਰ ਵਲੋਂ ਅਹੁਦਾ ਸੰਭਾਲਣ ਮੌਕੇ ਪਿੰਡ ਦੇ ਸਰਪੰਚ ਕਰਨਜੋਤ ਸਿੰਘ ਗਰੇਵਾਲ ਨੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਪ੍ਰਿੰਸੀਪਲ ਸਤਵੰਤ ਕੌਰ ਦਾ ਸਵਾਗਤ ਕੀਤਾ। ਇਸ ਮੌਕੇ ਸਰਪੰਚ ਗਰੇਵਾਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਕੂਲ ਵਿਖੇ ਪ੍ਰਿੰਸੀਪਲ ਦੀ ਅਸਾਮੀ ਖ਼ਾਲੀ ਹੋਣ ਕਰਕੇ ਸਕੂਲੀ ਕੰਮਕਾਜ ਵਿਚ ਮੁਸ਼ਕਿਲਾਂ ਆ ਰਹੀਆਂ ਸਨ ਅਤੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਿੰਸੀਪਲ ਸਤਵੰਤ ਕੌਰ ਦੇ ਤਜਰਬੇ ਦਾ ਲਾਭ ਸਕੂਲ ਅਤੇ ਵਿਦਿਆਰਥੀਆਂ ਨੂੰ ਮਿਲੇਗਾ। ਸਰਪੰਚ ਗਰੇਵਾਲ ਨੇ ਸਕੂਲ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਕਿ ਗ੍ਰਾਮ ਪੰਚਾਇਤ ਵਲੋਂ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਕਰਮਦੀਪ ਸਿੰਘ, ਰਾਮਆਸਰਾ ਸਿੰਘ, ਹਰਜੀਤ ਸਿੰਘ, ਨਾਮਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਪ੍ਰਭਜੋਤ ਕੌਰ, ਕਰਮਜੀਤ ਕੌਰ, ਜੋਤੀ ਸ਼ਰਮਾ, ਲਖਬੀਰ ਸਿੰਘ, ਨੀਰੂ ਸੇਠੀ, ਤਰੁਨ ਗੋਇਲ, ਰਮਨਦੀਪ ਕੌਰ, ਅਮਰਦੀਪ ਕੌਰ, ਰੇਨੂ ਬਾਲਾ, ਮਮਤਾ ਰਿਹਾਨ, ਅੰਜੂ, ਗੁਰਜੀਤ ਸਿੰਘ, ਰਾਜਵਿੰਦਰ ਕੌਰ, ਨਰਿੰਦਰ ਕੌਰ, ਕੁਲਵਿੰਦਰ ਸਿੰਘ, ਮਨਪ੍ਰੀਤ ਕੌਰ, ਮੁਹੰਮਦ ਦਿਲਸਾਦ, ਪਵਨਪ੍ਰੀਤ ਕੌਰ ਸਮੇਤ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਦੀ ਸੰਭਾਲ ਨਾਲ ਸੰਬੰਧਿਤ ਸਮੁੱਚੀਆਂ ਧਿਰਾਂ ਵਲੋਂ ਪੀ.ਏ.ਯੂ. ਵਿਚ ਇਕੱਤਰ ਹੋ ਕੇ ਵਿਚਾਰ-ਚਰਚਾ ਅਗਲੀ ਖ਼ਬਰ ਐਨ . ਐਸ . ਪੀ . ਐਸ . ਦੀ ਵਿਦਿਆਰਥਣ ਨੇ ਖੇਡ ਮੁਕਾਬਲੇ ਵਿਚ ਚਮਕਾਇਆ ਸਕੂਲ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।