10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡਾ. ਕੋਟਨਿਸ ਦੀ 116ਵੀਂ ਜੈਅੰਤੀ ਮੌਕੇ ਦੇਸ਼ ਭਰ ਵਿਚ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਕੈਂਪ ਅੱਜ ਤੋਂ

ਲੁਧਿਆਣਾ, 9 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ.

ਡਾ. ਇੰਦਰਜੀਤ ਸਿੰਘ 10-10-2026
ਲੁਧਿਆਣਾ, 9 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ. ਦਵਾਰਕਾਨਾਥ ਕੋਟਨਿਸ ਦੀ 116ਵੀਂ ਜੈਅੰਤੀ ਅਤੇ ਸਾਲ 1938 ਤੋਂ 1942 ਤੱਕ ਚੀਨ ਵਿਚ ਭਾਰਤੀ ਮੈਡੀਕਲ ਮਿਸ਼ਨ ਵਲੋਂ ਨਿਭਾਈਆਂ ਸੇਵਾਵਾਂ ਦੀ 88ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਦੇਸ਼ ਵਿਆਪੀ ਮੁਹਿੰਮ ਦੇ ਪਹਿਲੇ ਪੜਾਅ ਵਿਚ 10 ਅਤੇ 11 ਅਕਤੂਬਰ ਨੂੰ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਗਿੱਲ, ਆਈ.ਪੀ.ਐੱਸ., ਸਰਬੱਤ ਦਾ ਭਲਾ ਚੈਰੀਟੇਬਲ ਸੋਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ, ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਡਾ. ਰਘਬੀਰ ਸਿੰਘ ਨੇ ਸਾਂਝੇ ਤੌਰ ਤੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਕਮਰ ਦਰਦ, ਡਿਸਕ ਪ੍ਰੋਲੈਪਸ, ਲਕਵਾ, ਸਰਵਾਈਕਲ ਦੀ ਸਮੱਸਿਆ, ਮਾਈਗ੍ਰੇਨ, ਜੋੜਾਂ ਅਤੇ ਗੋਡਿਆਂ ਦੇ ਦਰਦ, ਮਾਨਸਿਕ ਤਣਾਅ, ਨੀਂਦ ਨਾ ਆਉਣ ਦੀ ਸਮੱਸਿਆ, ਦਮਾ, ਸਾਹ ਲੈਣ ਵਿਚ ਤਕਲੀਫ਼, ਪੁਰਾਣਾ ਜ਼ੁਕਾਮ ਅਤੇ ਨਸ਼ਾ ਮੁਕਤੀ ਸਮੇਤ ਵੱਖ-ਵੱਖ ਸਮੱਸਿਆਵਾਂ ਤੋਂ ਪੀੜਤ ਮਰੀਜ਼ ਐਕਿਊਪੰਕਚਰ ਇਲਾਜ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ ਅਤੇ ਉਪਲਬਧ ਸੇਵਾਵਾਂ ਦਾ ਲਾਭ ਲੈ ਸਕਣਗੇ।
ਪਿਛਲੀ ਖ਼ਬਰ ਮਿਕਸ ਲੈਂਡ ਯੂਜ਼ ਖੇਤਰ ਵਿਚ ਚੱਲਣ ਵਾਲੇ ਉਦਯੋਗਾਂ ਲਈ ਇਕ ਸਾਲ ਦਾ ਵਾਧਾ ਮਨਜ਼ੂਰ ਨਹੀਂ-ਠੁਕਰਾਲ ਅਗਲੀ ਖ਼ਬਰ ਨਗਰ ਨਿਗਮ ਵਲੋਂ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ-ਧੀਂਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।