ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਗੁਰਕਰਨਜੀਤ ਸਿੰਘ ਅਤੇ ਸੁਰਜੀਤ ਸਿੰਘ ਵਾਸੀ ਸਾਹਨੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
11-10-2026