ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਦੇ ਤਾਜਪੋਸ਼ੀ ਸਮਾਗਮ ’ਚ ਹਲਕਾ ਆਤਮ ਨਗਰ ਤੋਂ ਕੜਵਲ ਸਾਥੀਆਂ ਸਮੇਤ ਹੋਏ ਸ਼ਾਮਿਲ
ਲੁਧਿਆਣਾ, 11 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣ ਲਈ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਹਲਕਾ ਆਤਮ ਨਗਰ ਤੋਂ ਸਾਰੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਚੰਡੀਗੜ੍ਹ ਲਈ ਰਵਾਨਾ ਹੋਏ। ਤਾਜਪੋਸ਼ੀ ਸਮਾਗਮ ਉਪਰੰਤ ਵਾਪਸ ਪਰਤੇ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਤਾਜਪੋਸ਼ੀ ਸਮਾਗਮ ‘ਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰ ਰਿਹਾ ਸੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।
ਲੁਧਿਆਣਾ, 11 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਿਲ ਹੋਣ ਲਈ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਹਲਕਾ ਆਤਮ ਨਗਰ ਤੋਂ ਸਾਰੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਚੰਡੀਗੜ੍ਹ ਲਈ ਰਵਾਨਾ ਹੋਏ। ਤਾਜਪੋਸ਼ੀ ਸਮਾਗਮ ਉਪਰੰਤ ਵਾਪਸ ਪਰਤੇ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਤਾਜਪੋਸ਼ੀ ਸਮਾਗਮ ‘ਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰ ਰਿਹਾ ਸੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਨਵ-ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਵੱਲ ਵਧੇਗੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਕੋਂਸਲਰ ਪਲਵਿੰਦਰ ਸਿੰਘ ਤੱਗੜ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ ਗਿੱਲ ਵਾਰਡ ਇੰਚਾਰਜ ਸੁਖਵਿੰਦਰ ਸਿੰਘ ਹੈਪੀ ਕੋਛੜ, ਸਨੀ ਦੁਰਗਾ ਮਨਿੰਦਰ ਸਿੰਘ ਮਨੀ, ਰਾਜੂ ਗੁਲਾਟੀ, ਬੱਲੀ, ਮਨੀ ਦੂਆ ਦਵਿੰਦਰ ਸਿੰਘ ਵਾਲੀਆ, ਪਲਾਹਾ ਜੀ, ਹਰਪ੍ਰੀਤ ਸਿੰਘ ਸਵੱਦੀ, ਸੰਜੇ ਸ਼ਰਮਾ, ਡਾਕਟਰ ਓਂਕਾਰ ਸ਼ਰਮਾ, ਵਰਿੰਦਰ ਸਿੰਘ ਬਦੇਸ਼ਾ, ਰਾਜੂ ਬਦੇਸ਼ਾਂ, ਟੂਨਾ ਸਿੰਘਲਾ ਜਸਵੀਰ ਸਿੰਘ ਜੱਸੀ, ਨੀਟਾ ਸ਼ਰਮਾ, ਮਨਦੀਪ ਸਿੰਘ ਸੋਨੂ, ਅਮਨ, ਬੋਬੀ, ਨਿਰਲੇਪ ਸਿੰਘ, ਸਮੇਤ ਹੋਰ ਕਾਂਗਰਸੀ ਅਹੁਦੇਦਾਰ ਵਰਕਰ ਅਤੇ ਸਮਰਥਕ ਹਾਜ਼ਰ ਸਨ।