12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐਸ.ਸੀ.ਡੀ. ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਸੇਵਾਮੁਕਤ ਐਸ.ਪੀ. ਗੁਰਨਾਮ ਸਿੰਘ ਵਲੋਂ ਕਾਲਜ ਫੇਰੀ

ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)- ਐਸ. ਸੀ.

ਕਾਲਜ ਫੇਰੀ ਦੌਰਾਨ ਲਾਈਬ੍ਰੇਰੀ ’ਚ ਰਚਨਾਵਾਂ ਦੇਖਦੇ ਹੋਏ ਸਾਬਕਾ ਵਿਦਿਆਰਥੀ ਅਤੇ ਸੇਵਾ ਮੁਕਤ ਐਸ. ਪੀ. ਗੁਰਨਾਮ ਸਿੰਘ ਅਤੇ ਹੋਰ। ਅਜੀਤ ਤਸਵੀਰ 12-10-2026
ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)- ਐਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਐਸ.ਪੀ. ਗੁਰਨਾਮ ਸਿੰਘ ਨੇ ਕਾਲਜ ਦਾ ਦੌਰਾ ਕਰਕੇ ਆਪਣੀਆਂ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪੰਜਾਬੀ ਵਿਭਾਗ ਅਤੇ ਕਾਲਜ ਲਾਇਬ੍ਰੇਰੀ ਵਿੱਚ ਆਪਣੀਆਂ ਸਾਹਿਤਕ ਰਚਨਾਵਾਂ ਨੂੰ ਪੜ੍ਹਦਿਆਂ ਕਾਲਜ ਨਾਲ ਜੁੜੀਆਂ ਯਾਦਾਂ ਨੂੰ ਮੁੜ ਜੀਵੰਤ ਕੀਤਾ। ਇਸ ਵਿਸ਼ੇਸ਼ ਮੌਕੇ ’ਤੇ ਪੰਜਾਬੀ ਵਿਭਾਗ ਦੀ ਮੁਖੀ ਪ੍ਰੋ. ਗੀਤਾਂਜਲੀ ਪਬਰੇਜਾ ਸਮੇਤ ਪ੍ਰੋ. ਚਮਕੌਰ ਸਿੰਘ ਤੂਰ, ਪ੍ਰੋ. ਬਲਜੀਤ ਕੌਰ, ਪ੍ਰੋ. ਹਰਜਿੰਦਰ ਕੌਰ ਅਤੇ ਪ੍ਰੋ. ਮਿਤਾਲੀ ਤਲਵਾਰ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੇਵਾਮੁਕਤ ਡੀ.ਐਸ.ਪੀ. ਪਰਲਾਦ ਸਿੰਘ ਅਤੇ ਸੇਵਾਮੁਕਤ ਕਮਿਸ਼ਨਰ ਬਾਪੂ ਬਲਕੌਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਾਲਜ ਦੇ ਵਿਦਿਆਰਥੀਆਂ ਨੇ ਇਨ੍ਹਾਂ ਸਾਰੀਆਂ ਸਖ਼ਸ਼ੀਅਤਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਜੀਵਨ, ਤਜਰਬਿਆਂ ਅਤੇ ਵਿਸ਼ੇਸ਼ ਪ੍ਰਾਪਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ । ਇਸ ਮਿਲਣੀ ਨੇ ਵਿਦਿਆਰਥੀਆਂ ਨੂੰ ਤਜਰਬੇਕਾਰ ਸ਼ਖ਼ਸੀਅਤਾਂ ਦੇ ਜੀਵਨ ਅਨੁਭਵਾਂ ਤੋਂ ਸਿੱਖਣ ਅਤੇ ਸਾਹਿਤ ਨਾਲ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਹਿਤਕ ਰਚਨਾਵਾਂ ਦਾ ਭਰਪੂਰ ਆਨੰਦ ਮਾਣਿਆ। ਇਹ ਮਿਲਣੀ ਕਾਲਜ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਸਾਬਕਾ ਵਿਦਿਆਰਥੀਆਂ ਅਤੇ ਮੌਜੂਦਾ ਪੀੜ੍ਹੀ ਵਿਚਕਾਰ ਸਾਹਿਤਕ, ਸੱਭਿਆਚਾਰਕ ਅਤੇ ਭਾਵਨਾਤਮਕ ਸਾਂਝ ਨੂੰ ਮਜ਼ਬੂਤ ਕਰਨ ਦਾ ਯਾਦਗਾਰੀ ਉਪਰਾਲਾ ਸਾਬਤ ਹੋਈ।
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਸੜਕ ਦੇ ਵਿਦਿਆਰਥੀਆਂ ਲਈ ਜੀਵਨ-ਰੱਖਿਅਕ ਮੁਢਲੇ ਹੁਨਰਾਂ ਦੀ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਪ੍ਰਣ ਲੈ ਕੇ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।