12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਸੜਕ ਦੇ ਵਿਦਿਆਰਥੀਆਂ ਲਈ ਜੀਵਨ-ਰੱਖਿਅਕ ਮੁਢਲੇ ਹੁਨਰਾਂ ਦੀ ਸਿਖਲਾਈ ਪ੍ਰੋਗਰਾਮ ਕਰਵਾਇਆ

ਫੁੱਲਾਂਵਾਲ, 11 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ. ਏ.

ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਸੜਕ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਜੀਵਨ-ਰੱਖਿਅਕ ਮੁਢਲੇ ਹੁਨਰਾਂ ਦੀ ਸਿਖਲਾਈ ਲਈ ਕਰਵਾਏ ਪ੍ਰੋਗਰਾਮ ਦੌਰਾਨ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ। 12-10-2026
ਫੁੱਲਾਂਵਾਲ, 11 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਸੜਕ, ਲੁਧਿਆਣਾ ਵਿਖੇ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਲਈ ਦਯਾਨੰਦ ਮੈਡੀਕਲ ਕਾਲਜ ਦੀ ਮਾਹਿਰ ਟੀਮ ਵਲੋਂ ਮੁੱਢਲੇ ਜੀਵਨ-ਰੱਖਿਅਕ ਹੁਨਰਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਸੰਬੰਧੀ ਇਕ ਜਾਣਕਾਰੀ ਭਰਪੂਰ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਾਕਟਰੀ ਐਮਰਜੈਂਸੀ ਦੌਰਾਨ ਸਮੇਂ ਸਿਰ ਅਤੇ ਸਹੀ ਢੰਗ ਨਾਲ ਕਾਰਵਾਈ ਕਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਹ ਸਿਖਲਾਈ ਹੀਰੋ ਡੀ.ਐੱਮ.ਸੀ. ਹਾਰਟ ਇੰਸਟੀਚਿਊਟ ਦੇ ਡਾ. ਬਿਸ਼ਵ ਮੋਹਨ ਦੀ ਟੀਮ ਦੇ ਮੈਂਬਰਾਂ ਕਲਪਨਾ ਜੈਨ, ਸੀਨੀਅਰ ਰਿਸਰਚ ਫੈਲੋ ਰਾਹੁਲ ਠਾਕੁਰ, ਰਿਸਰਚ ਐਸੋਸੀਏਟ ਹੀਨਾ ਮਿਗਲਾਨੀ ਅਤੇ ਸਰਵੋਤਮ ਰਾਮਾਨਾਥਨ ਸੀਨੀਅਰ ਰਿਸਰਚ ਫੈਲੋ ਵਲੋਂ ਦਿੱਤੀ ਗਈ। ਮਾਹਿਰਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੀਵਨ-ਰੱਖਿਅਕ ਮੁੱਢਲੇ ਉਪਾਅ ਬਾਰੇ ਜਾਗਰੂਕਤਾ ਕਿਸੇ ਵੀ ਵਿਅਕਤੀ ਨੂੰ ਐਮਰਜੈਂਸੀ ਦੇ ਸਮੇਂ ਪੇਸ਼ੇਵਰ ਡਾਕਟਰੀ ਸਹਾਇਤਾ ਪਹੁੰਚਣ ਤੱਕ ਜ਼ਿੰਮੇਵਾਰੀ ਨਾਲ ਕਾਰਵਾਈ ਕਰਨ ਦੇ ਯੋਗ ਬਣਾ ਸਕਦੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਟੀਮ ਦਾ ਇਸ ਮਹੱਤਵਪੂਰਨ ਸਿਖਲਾਈ ਪ੍ਰੋਗਰਾਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਤੋਂ ਇਲਾਵਾ ਵਿਹਾਰਕ ਅਤੇ ਜੀਵਨ-ਉਪਯੋਗੀ ਹੁਨਰ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਸਿਖਲਾਈ ਵਿਦਿਆਰਥੀਆਂ ਨੂੰ ਅਸਲ ਜੀਵਨ ਦੀਆਂ ਸਥਿਤੀਆਂ ਵਿਚ ਜਾਗਰੂਕ, ਸਚੇਤ ਅਤੇ ਜ਼ਿੰਮੇਵਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਪਿਛਲੀ ਖ਼ਬਰ ਡਾ. ਰਾਣਾ ਨੇ ਵਿਸ਼ਵ ਦ੍ਰਿਸ਼ਟੀ ਦਿਵਸ ’ਤੇ ਲੋਕਾਂ ਨੂੰ ਆਪਣੀ ਨਜ਼ਰ ਦੀ ਰੱਖਿਆ ਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਐਸ.ਸੀ.ਡੀ. ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਸੇਵਾਮੁਕਤ ਐਸ.ਪੀ. ਗੁਰਨਾਮ ਸਿੰਘ ਵਲੋਂ ਕਾਲਜ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।