12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੀ . ਏ . ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ. ਏ.

ਚੰਗੇ ਅੰਕ ਪ੍ਰਾਪਤ ਕਰਨ ਵਾਲੀ ਇਕ ਵਿਦਿਆਰਥਣ ਨਾਲ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ। ਅਜੀਤ ਤਸਵੀਰ 12-10-2026
ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ.ਏ. ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਮਨਪ੍ਰੀਤ ਕੌਰ ਨੇ 8.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਸਿਮਰਨ ਕੌਰ ਨੇ 8.75 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਹਰਸ਼ੀਨ ਕੌਰ ਅਤੇ ਤਨਿਸ਼ਕ ਨੇ 8.71 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ । ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਆਲਮਗੀਰ ਵਿਖੇ ਖੇਡ ਗਰਾਊਂਡ ਦੇ ਨਿਰਮਾਣ ਦੇ ਕੰਮ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।