13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਸੇਵਾ ਕੇਂਦਰ ਮੁਲਾਜ਼ਮਾਂ ਦਾ ਰੋਸ

ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲੰਮੇ ਸਮੇਂ ਤੋ ਲਟਕਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਗੱਲਬਾਤ ਲਈ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।

ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲੰਮੇ ਸਮੇਂ ਤੋ ਲਟਕਦੀਆਂ ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਅਤੇ ਗੱਲਬਾਤ ਲਈ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਸਬੰਧੀ ਟਾਲ ਮਟੋਲ ੋਵਾਲਾ ਰਵੱਈਆ ਜਾਰੀ ਰਿਹਾ ਤਾਂ ਮਹਾਰੈਲੀ ਕੀਤੀ ਜਾਵੇਗੀ। ਆਗੂਆਂ ਨੇ ਅਪੀਲ ਕੀਤੀ ਕਿ ਟਾਲ ਮਟੋਲ ਦੀ ਨੀਤੀ ਛੱਡ ਕੇ ਤੁਰੰਤ ਯੂਨੀਅਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਨੂੰ ਸੂਬਾ ਪੱਧਰ ਤੇ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਲੁਧਿਆਣਾ ਵਿਚ ਮਨਾਇਆ ਨਵਰਾਤਰੀ ਮਹੋਤਸਵ ਅਗਲੀ ਖ਼ਬਰ ਲੁਧਿਆਣਾ ਵਿਖੇ 13 ਤੋਂ 16 ਅਕਤੂਬਰ ਨੂੰ ਮਿਲਣਗੀਆਂ 50% ਛੋਟ ’ ਤੇ ਸੁਣਨ ਵਾਲੀਆਂ ਕੰਨ ਦੀਆਂ ਮਸ਼ੀਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।