13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਵਲੋਂ ਜੁਆਇੰਟ ਡਾਇਰੈਕਟਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਲੁਧਿਆਣਾ, 12 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਮੂਹ ਸਟਾਫ਼ ਤੇ ਕਾਰਜਕਾਰੀ ਮੈਂਬਰਾਂ ਵਲੋਂ ਸੁਸਾਇਟੀ ਦੀ ਜੁਆਇੰਟ ਡਾਇਰੈਕਟਰ ਡਾ.

ਪ੍ਰਧਾਨ ਜੇ. ਐਸ. ਦਿਓਲ 13-10-2026
ਲੁਧਿਆਣਾ, 12 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਮੂਹ ਸਟਾਫ਼ ਤੇ ਕਾਰਜਕਾਰੀ ਮੈਂਬਰਾਂ ਵਲੋਂ ਸੁਸਾਇਟੀ ਦੀ ਜੁਆਇੰਟ ਡਾਇਰੈਕਟਰ ਡਾ. ਸੁਖਵਿੰਦਰ ਕੌਰ ਦੇ ਕਥਿਤ ਅੜੀਅਲ ਵਤੀਰੇ, ਪ੍ਰਸ਼ਾਸਨਿਕ ਨਿਯਮਾਂ ਦੀ ਉਲੰਘਣਾ ਤੇ ਕਰਮਚਾਰੀਆਂ ਦੇ ਸ਼ੋਸ਼ਣ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜਥੇਬੰਦੀ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਇਕ ਮੰਗ-ਪੱਤਰ ਭੇਜ ਕੇ ਜੁਆਇੰਟ ਡਾਇਰੈਕਟਰ ਦੀ ਡੈਪੂਟੇਸ਼ਨ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਮੂਲ ਵਿਭਾਗ ’ਚ ਵਾਪਸ ਭੇਜਣ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧ ਵਿਚ ਬੀਤੀ 11 ਅਕਤੂਬਰ ਨੂੰ ਸੁਸਾਇਟੀ ਦਾ ਵੱਡੀ ਗਿਣਤੀ ਸਟਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਸਥਿਤ ਰਿਹਾਇਸ਼ ਵਿਖੇ ਪਹੁੰਚਿਆ ਸੀ, ਪਰ ਉਥੇ ਮੁਲਾਕਾਤ ਨਾ ਹੋਣ ਕਾਰਨ ਸਮੂਹ ਸਟਾਫ਼ ਨੂੰ ਨਿਰਾਸ਼ ਹੋ ਕੇ ਪਰਤਣਾ ਪਿਆ। ਕਰਮਚਾਰੀਆਂ ਦੀ ਨਾਰਾਜ਼ਗੀ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਸਿਹਤ ਮੰਤਰੀ ਵਲੋਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੁਲਾਕਾਤ ਲਈ ਬੁਲਾਇਆ ਗਿਆ। ਇਸ ਬੈਠਕ ਦੌਰਾਨ ਸਿਹਤ ਮੰਤਰੀ ਨੇ ਵਫ਼ਦ ਦੀਆਂ ਸਾਰੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮਾਮਲੇ ਦੀ ਜਾਂਚ ਕਰਵਾ ਕੇ ਜਲਦ ਹੀ ਯੋਗ ਕਾਰਵਾਈ ਕਰਨ ਦਾ ਭਰੋਸਾ ਦ ਿੱਤਾ। ਦੂਜੇ ਪਾਸੇ ਐਸੋਸੀਏਸ਼ਨ ਦੇ ਆਗੂਆਂ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਜੁਆਇੰਟ ਡਾਇਰੈਕਟਰ ਦੀ ਨਾਜਾਇਜ਼ ਡੈਪੂਟੇਸ਼ਨ ਨੂੰ ਤੁਰੰਤ ਖ਼ਤਮ ਨਾ ਕੀਤਾ ਤੇ ਦਫ਼ਤਰੀ ਮਾਹੌਲ ਨੂੰ ਸੁਧਾਰਨ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਸਮੂਹ ਕਰਮਚਾਰੀ ਰਾਜ ਪੱਧਰੀ ‘ਪੈੱਨ-ਡਾਊਨ’ ਹੜਤਾਲ ਤੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਕਾਰਨ ਸਿਹਤ ਸੇਵਾਵਾਂ ਵਿਚ ਆਉਣ ਵਾਲੇ ਕਿਸੇ ਵੀ ਵਿਘਨ ਦੀ ਸਿੱਧੀ ਜ਼ਿੰਮੇਵਾਰੀ ਸੰਬੰਧਿਤ ਵਿਭਾਗ ਤੇ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਗੁਰਮਤਿ ਸਮਾਗਮ ਅੰਦਰ ਲੱਗਣਗੀਆਂ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ ਅਗਲੀ ਖ਼ਬਰ ਐਸ . ਪੀ . ਐਸ . ਹਸਪਤਾਲ ਵਿਖੇ “ ਕੇਅਰ ਐਂਡ ਕੰਫਰਟ ਲਾਉਂਜ ” ਤਿੰਨ ਬੈੱਡਾਂ ਵਾਲੀ ਓ . ਪੀ . ਡੀ . ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।