13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ

ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਸਾਹਿਤ ਕਰਵਾਇਆ ਗਿਆ,ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਪਾਵਨ ਪਵਿੱਤਰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ । ਇਸ ਸਬੰਧੀ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦੇ ਦਰਸਾਏ ਸੱਚੇ ਮਾਰਗ ‘ਤੇ ਚੱਲਣ, ਪਵਿੱਤਰ ਨਾਮ ਦਾ ਸਿਮਰਨ ਕਰਨ ਅਤੇ ਸਿੰਘ ਸੱਜ ਕੇ ਇਲਾਹੀ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਾਰ ਸਮੁੰਦਰ ਨੂੰ ਪਾਰ ਕਰਨ ਲਈ ਹਰੇਕ ਮ ਨੁੱਖ ਨੂੰ ਗੁਰੂ ਵਾਲਾ ਬਣਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਕਲਯੁਗ ਦੇ ਵਿਚ ਗੁਰੂ ਸਾਹਿਬਾਨਾਂ ਨੇ ਪਿਆਰੀਆਂ ਸੰਗਤਾਂ ਨੂੰ ਨਾਮ ਸਿਮਰਨ, ਰੱਬੀ ਬਾਣੀ ਅਤੇ ਕੀਰਤਨ ਨਾਲ ਜੁੜਨ ਲਈ ਉਪਦੇਸ਼ ਦਿੱਤਾ ਹੈ, ਜਿਸ ਨਾਲ ਜੀਵ ਆਤਮਾਵਾਂ ਦਾ ਕਲਿਆਣ ਹੋਣਾ ਸੰਭਵ ਹੈ।

ਅਜੀਤ ਡੈਸਕ 13-10-2026
ਲਾਡੋਵਾਲ, 12 ਅਕਤੂਬਰ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਸਾਹਿਤ ਕਰਵਾਇਆ ਗਿਆ,ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਪਾਵਨ ਪਵਿੱਤਰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ । ਇਸ ਸਬੰਧੀ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦੇ ਦਰਸਾਏ ਸੱਚੇ ਮਾਰਗ ‘ਤੇ ਚੱਲਣ, ਪਵਿੱਤਰ ਨਾਮ ਦਾ ਸਿਮਰਨ ਕਰਨ ਅਤੇ ਸਿੰਘ ਸੱਜ ਕੇ ਇਲਾਹੀ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਾਰ ਸਮੁੰਦਰ ਨੂੰ ਪਾਰ ਕਰਨ ਲਈ ਹਰੇਕ ਮ ਨੁੱਖ ਨੂੰ ਗੁਰੂ ਵਾਲਾ ਬਣਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਕਲਯੁਗ ਦੇ ਵਿਚ ਗੁਰੂ ਸਾਹਿਬਾਨਾਂ ਨੇ ਪਿਆਰੀਆਂ ਸੰਗਤਾਂ ਨੂੰ ਨਾਮ ਸਿਮਰਨ, ਰੱਬੀ ਬਾਣੀ ਅਤੇ ਕੀਰਤਨ ਨਾਲ ਜੁੜਨ ਲਈ ਉਪਦੇਸ਼ ਦਿੱਤਾ ਹੈ, ਜਿਸ ਨਾਲ ਜੀਵ ਆਤਮਾਵਾਂ ਦਾ ਕਲਿਆਣ ਹੋਣਾ ਸੰਭਵ ਹੈ। ਇਸ ਮੌਕੇ ਸੰਤ ਬਾਬਾ ਅਲੋਵਾਲ ਨੇ ਪਾਵਨ ਹੁਕਮਨਾਮੇ ਦੀ ਵਿਸਥਾਰ ਪੂਰਵਕ ਵਿਆਖਿਆ ਕਰਕੇ ਸੰਗਤਾਂ ਦੇ ਗਿਆਨ ਵਿਚ ਵਾਧਾ ਕੀਤਾ ਅਤੇ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅੱਗੇ ਸਰਬੱਤ ਦੇ ਭਲੇ ਦੀ ਵੀ ਅਰਦਾਸ ਕੀਤੀ। ਜਦ ਕਿ ਹਾਜਰੀਨ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀਆਂ ਭਰਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡਾ. ਅਮਰਜੋਤ ਸਿੰਘ ਸੰਧੂ, ਭਾਈ ਹਰਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਬਲਦੇਵ ਸਿੰਘ, ਬਲਵੀਰ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਹੋਰ ਵੀ ਮਾਨਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਵਿਚ 5200 ਉਮੀਦਵਾਰਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਪੰਜਾਬ ਵਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।