17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਾਈਟਿੰਗੇਲ ਸਕੂਲ ਦੇ ਵਿਦਿਆਰਥੀ ਦੀ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀ

ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਹੋਏ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਜਸ਼ਨਦੀਪ ਸਿੰਘ ਗਿਆਰਵੀਂ ਜਮਾਤ (ਕਾਮਰਸ) ਦੇ ਵਿਦਿਆਰਥੀ ਨੇ ਲਗਭਗ 900 ਪ੍ਰਤੀਯੋਗੀਆਂ ਵਿੱਚੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਗੁਰਦੁਆਰਾ ਸਾਹਿਬ ਵੱਲੋਂ ਉਸ ਨੂੰ 3,100 ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 17-10-2026
ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਨਾਈਟਿੰਗੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੀ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਹੋਏ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਜਸ਼ਨਦੀਪ ਸਿੰਘ ਗਿਆਰਵੀਂ ਜਮਾਤ (ਕਾਮਰਸ) ਦੇ ਵਿਦਿਆਰਥੀ ਨੇ ਲਗਭਗ 900 ਪ੍ਰਤੀਯੋਗੀਆਂ ਵਿੱਚੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਗੁਰਦੁਆਰਾ ਸਾਹਿਬ ਵੱਲੋਂ ਉਸ ਨੂੰ 3,100 ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ, ਹੁਨਰ ਅਤੇ ਸਿੱਖ ਧਰਮ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਦਸਤਾਰ ਦੇ ਮਾਣ-ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜਸ਼ਨਦੀਪ ਸਿੰਘ ਦੀ ਇਸ ਉਪਲਬਧੀ ਨਾਲ ਸਮੁੱਚੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਦੀ ਲਹਿਰ ਹੈ। ਇਹ ਸਫ਼ਲਤਾ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਪੰਜਾਬ ’ਚ ਨਸ਼ਿਆਂ ਦਾ ਛੇਵਾਂ ਦਰਿਆ ਚਿੰਤਾ ਦਾ ਵਿਸ਼ਾ ਅਗਲੀ ਖ਼ਬਰ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਰਾਸ਼ਟਰੀ ਪੱਧਰ ’ ਤੇ ਇਨਾਮ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।