18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭੈਰਾਜ ਸਿੰਘ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਿਯੁਕਤ

ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਵੱਡੀ ਪੱਧਰ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਸੇ ਤਹਿਤ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਭੈਰਾਜ ਸਿੰਘ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਦਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਵੱਡੀ ਪੱਧਰ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਸੇ ਤਹਿਤ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਭੈਰਾਜ ਸਿੰਘ ਨੂੰ ਆਮ ਆਦਮੀ ਪਾਰਟੀ ਟਰੇਡ ਵਿੰਗ ਦਾ ਜ਼ਿਲ੍ਹਾ ਵਾਈਸ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਭੈਰਾਜ ਸਿੰਘ ਨੇ ਇਸ ਨਿਯੁਕਤੀ ‘ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ ਸਮੇਤ ਸਮੂਹ ਹਾਈਕਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਉਨ੍ਹਾਂ ਪਾਰਟੀ ਹਾਈਕਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਰ ਇਕ ਵਰਕਰ ਨੂੰ ਆਪਣੇ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਇਕ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀ ਸਰਕਾਰ ਹੈ, ਜੋ ਸਮੇਂ-ਸਮੇਂ ਤੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਦੀ ਹੈ। ਭੈਰਾਜ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰਨਗੇ।
ਪਿਛਲੀ ਖ਼ਬਰ ਜੈ ਜਗਦੰਬਾ ਕਲੱਬ ਵਲੋਂ ਢੰਡਾਰੀ ਕਲਾਂ ’ਚ 28ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 19 ਨੂੰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਅਤੇ ਜਪ-ਤਪ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।