ਪਰਗਟ ਸਿੰਘ ਤੇ ਪਾਇਲਟ ਦਾ ਚੀਮਾ ਨੇ ਕੀਤਾ ਸਵਾਗਤ
ਆਉਂਦੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਹਕੀਕਤ ਬਾਰੇ ਦੱਸਿਆ
ਲੁਧਿਆਣਾ, 18 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਉਣ ਲੱਗਿਆ ਕਿਉਂਕਿ ਕਾਂਗਰਸ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ। ਇਹਨਾਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਰਵਿੰਦਰ ਡਾਲਵੀ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ।
ਲੁਧਿਆਣਾ, 18 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਉਣ ਲੱਗਿਆ ਕਿਉਂਕਿ ਕਾਂਗਰਸ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ। ਇਹਨਾਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਰਵਿੰਦਰ ਡਾਲਵੀ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਵਿਚ 2027 ਦੀ ਚੋਣ ਰਣਨੀਤੀ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਦੇ ਭਖਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਬਾਰੇਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ, ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ , ਵਧਦੇ ਕਰਜ਼ੇ, ਨੌਜਵਾਨਾਂ ਦੇ ਰੁਜ਼ਗਾਰ, ਵਪਾਰੀਆਂ ਦੀਆਂ ਮੁਸ਼ਕਲਾਂ ਅਤੇ ਸ਼ਹਿਰੀ ਬੁਨਿਆਦੀ ਸਹੂਲਤਾਂ ਵਰਗੇ ਮੁੱਦੇ ਸਿਆਸੀ ਚਰਚਾ ਦੇ ਕੇਂਦਰ ਵਿਚ ਹਨ। ਕਾਂਗਰਸ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਆਪਣੇ ਕੰਮ ਦਾ ਜਵਾਬ ਦੇਣਾ ਚਾਹੀਦਾ ਹੈ। ਈਸ਼ਵਰਜੋਤ ਸਿੰਘ ਚੀਮਾ ਨੇ ਹਲਕਾ ਦੱਖਣੀ ਦੇ ਮੁੱਦਿਆਂ ਨੂੰ ਅਹਿਮੀਅਤ ਦਿੰਦਿਆਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੋਣ ਰਣਨੀਤੀ ਦਾ ਕੇਂਦਰ ਬਣਾਉਣ ਦੀ ਲੋੜ ਉਭਾਰੀ। ਸੜਕਾਂ, ਸੀਵਰੇਜ, ਬਰਸਾਤੀ ਪਾਣੀ ਦੀ ਨਿਕਾਸੀ, ਸਫ਼ਾਈ, ਕਾਰੋਬਾਰੀਆਂ ਦੀਆਂ ਮੁਸ਼ਕਲਾਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਇਹ ਉਹ ਮੁੱਦੇ ਹਨ, ਜਿਨ੍ਹਾਂ ’ਤੇ ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਿਆ ਜਾਣਾ ਚਾਹੀਦਾ ਹੈ। ਮੀਟਿੰਗ ਵਿਚ ਇਹ ਵੀ ਵਿਚਾਰਿਆ ਗਿਆ ਕਿ ਕਾਂਗਰਸ ਨੂੰ ਸਿਰਫ਼ ਚੋਣਾਂ ਦੇ ਨੇੜੇ ਸਰਗਰਮ ਹੋਣ ਦੀ ਬਜਾਏ ਹੁਣੇ ਤੋਂ ਹੀ ਬੂਥ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨੀ ਪਵੇਗੀ। ਵਰਕਰਾਂ ਨੂੰ ਲੋਕਾਂ ਵਿਚ ਲਗਾਤਾਰ ਸਰਗਰਮ ਰੱਖਣਾ, ਹਰ ਇਲਾਕੇ ਦੀ ਸਮੱਸਿਆ ਨੂੰ ਸਮਝਣਾ ਅਤੇ ਸਰਕਾਰ ਤੋਂ ਜਵਾਬਦੇਹੀ ਮੰਗਣਾ ਪਾਰਟੀ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਣਾ ਚਾਹੀਦਾ ਹੈ। 2027 ਦੀ ਚੋਣ ਸਿਰਫ਼ ਸੱਤਾ ਬਦਲਣ ਦੀ ਨਹੀਂ, ਸਗੋਂ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਮੰਗਣ ਦੀ ਚੋਣ ਬਣੇਗੀ। ‘ਆਪ’ ਸਰਕਾਰ ਨੇ ਬਦਲਾਅ ਦੇ ਵਾਅਦਿਆਂ ਨਾਲ ਪੰਜਾਬ ਵਿਚ ਸੱਤਾ ਹਾਸਲ ਕੀਤੀ ਸੀ, ਹੁਣ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਮਸਲੇ ਕਿੰਨੇ ਹੱਲ ਹੋਏ ਅਤੇ ਕੀਤੇ ਵਾਅਦਿਆਂ ’ਤੇ ਕਿੰਨਾ ਅਮਲ ਹੋਇਆ। ਕਾਂਗਰਸ ਸਾਹਮਣੇ ਵੀ ਚੁਣੌਤੀ ਸਪਸ਼ਟ ਹੈ ਅੰਦਰੂਨੀ ਖਿੱਚੋਤਾਣ ਤੋਂ ਉਪਰ ਉਠ ਕੇ ਲੋਕਾਂ ਦੇ ਮੁੱਦਿਆਂ ’ਤੇ ਇਕਜੁੱਟ ਹੋਣਾ ਅਤੇ ਇਕ ਠੋਸ ਬਦਲਵਾਂ ਏਜੰਡਾ ਪੇਸ਼ ਕਰਨਾ। ਹਲਕਾ ਦੱਖਣੀ ਵਿਚ ਈਸ਼ਵਰਜੋਤ ਸਿੰਘ ਚੀਮਾ ਦੀ ਸਰਗਰਮੀ ਅਤੇ ਸੀਨੀਅਰ ਆਗੂਆਂ ਨਾਲ ਇਹ ਮੀਟਿੰਗ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਵਜੋਂ ਦੇਖੀ ਜਾ ਰਹੀ ਹੈ। ਹੁਣ ਸਵਾਲ ਸਿਰਫ਼ ਇਹ ਨਹੀਂ ਕਿ 2027 ਵਿਚ ਕੌਣ ਜਿੱਤੇਗਾ, ਸਗੋਂ ਇਹ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦਿਆਂ ਦਾ ਹਿਸਾਬ ਕੌਣ ਦੇਵੇਗਾ। ਕਾਂਗਰਸ ਲਈ ਅਸਲ ਇਮਤਿਹਾਨ ਬਿਆਨਾਂ ਨਾਲ ਨਹੀਂ, ਸਗੋਂ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਨਾਲ ਹੋਵੇਗਾ।