19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜੀ . ਟੀ . ਬੀ . ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਤਰਨਵੀਰ ਕੌਰ ਨੇ ਸਾਈਕਲਿੰਗ ’ ਚ ਗੋਲਡ ਅਤੇ ਸਿਲਵਰ ਮੈਡਲ ਜਿੱਤਿਆ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)- ਜੀ. ਟੀ.

ਅਜੀਤ ਡੈਸਕ 19-10-2026
ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)- ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀਦੀ ਹੋਣਹਾਰ ਵਿਦਿਆਰਥਣ ਤਰਨਵੀਰ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਸਾਈਕਲਿੰਗ ਮੁਕਾਬਲਿਆਂ ਵਿੱਚ ਗੋਲਡ ਅਤੇ ਸਿਲਵਰ ਮੈਡਲ ਹਾਸਲ ਕਰਕੇ ਆਪਣੇ ਸਕੂਲ, ਮਾਤਾ-ਪਿਤਾ ਅਤੇ ਕੋਚ ਸਤਵਿੰਦਰ ਵਿੱਕੀ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮਨਦੀਪ ਕੌਸ਼ਲ ਹਾਜ਼ਰ ਸਨ। ਉਨ੍ਹਾਂ ਸਮੇਤ ਹਾਜ਼ਰ ਪਤਵੰਤੇ ਸੱਜਣਾਂ ਨੇ ਤਰਨਵੀਰ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਅਮਨਜੀਤ ਸਿੰਘ ਨੇ ਤਰਨਵੀਰ ਕੌਰ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਨੂੰ ਭਵਿੱਖ ਵਿੱਚ ਹੋਰ ਮਿਹਨਤ, ਲਗਨ ਅਤੇ ਸਮਰਪਣ ਨਾਲ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਅਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਇਹ ਪ੍ਰਾਪਤੀ ਸਕੂਲ, ਮਾਪਿਆਂ ਅਤੇ ਕੋਚ ਲਈ ਮਾਣ ਵਾਲੀ ਗੱਲ ਹੈ। ਸਕੂਲ ਪਰਿਵਾਰ ਵੱਲੋਂ ਤਰਨਵੀਰ ਕੌਰ ਨੂੰ ਦਿਲੋਂ ਮੁਬਾਰਕਾਂ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾ ਦਿੱਤੀਆਂ।
ਪਿਛਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਸਤੇ ਨੂੰ ਖੁੱਲ੍ਹਾ ਕਰਨ ਲਈ ਗਰੇਵਾਲ ਪਰਿਵਾਰ ਵਲੋਂ ਜ਼ਮੀਨ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।