20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਵਾਰਡ ਨੰਬਰ 40 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡਾਬਾ/ਲੁਹਾਰਾ, 19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਵਾਰਡ ਨੰਬਰ 40 ਵਿਚ ਪਿਛਲੇ ਦਿਨੀਂ ਵੱਖ-ਵੱਖ ਗਲੀਆਂ ਦੇ ਉਦਘਾਟਨ ਕੀਤੇ ਗਏ ਸਨ। ਇਸੇ ਲੜੀ ਤਹਿਤ ਗਲੀ ਨੰਬਰ 12 ਵਿਚ ਆਰ.

ਵਾਰਡ ਨੰਬਰ 40 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਉਣ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੂੰ ਸਨਮਾਨਿਤ ਕਰਦੇ ਹੋਏ ਵਾਰਡ ਵਾਸੀ। ਤਸਵੀਰ-ਕੁਲਵੰਤ ਸਿੰਘ ਸੱਪਲ 20-10-2026
ਡਾਬਾ/ਲੁਹਾਰਾ, 19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਵਾਰਡ ਨੰਬਰ 40 ਵਿਚ ਪਿਛਲੇ ਦਿਨੀਂ ਵੱਖ-ਵੱਖ ਗਲੀਆਂ ਦੇ ਉਦਘਾਟਨ ਕੀਤੇ ਗਏ ਸਨ। ਇਸੇ ਲੜੀ ਤਹਿਤ ਗਲੀ ਨੰਬਰ 12 ਵਿਚ ਆਰ.ਐੱਮ.ਸੀ. ਨਾਲ ਨਵੀਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਪ੍ਰਿੰਸ ਜੌਹਰ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਕਾਰਜ ਅਹਿਮ ਕਦਮ ਹੈ। ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵਿਕਾਸ ਕਾਰਜ ਕਰਾਉਣ ’ਤੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਜਤਿੰਦਰ ਸਿੰਘ, ਲਾਲੀ ਸ਼ਰਮਾ ਯੂਥ ਪ੍ਰਧਾਨ, ਜਸਵੰਤ ਸਿੰਘ, ਰਵਿੰਦਰ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਸਾਧੂ ਸਿੰਘ ਅਤੇ ਅਰੁਣ ਮੌਜੂਦ ਸਨ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਦੌਰਾਨ ਆਦਰਸ਼ ਫ਼ਰਨੀਚਰ ਤੋਂ ਖ਼ਰੀਦਦਾਰੀ ਕਰਨ ‘ ਤੇ ਲੋਕਾਂ ਨੂੰ ਮਿਲੇਗੀ ਵਿਸ਼ੇਸ਼ ਛੋਟ ਅਗਲੀ ਖ਼ਬਰ ਮਾਣਹਾਨੀ ਮਾਮਲੇ ’ਚ ਸਾਬਕਾ ਵਿਧਾਇਕ ਬੈਂਸ ਨੂੰ ਇਕ ਸਾਲ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।