20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਿਵ ਯੋਗੀ ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਮੁਫ਼ਤ ਅੱਖਾਂ ਦਾ ਅਤੇ ਮੈਡੀਕਲ ਚੈੱਕਅਪ ਕੈਂਪ

ਡਾਬਾ/ਲੁਹਾਰਾ,19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਿਵ ਯੋਗੀ ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਦੇ ਸਹਿਯੋਗ ਮੈਸ ਪ੍ਰੋਲਾਈਫ ਹਸਪਤਾਲ ਵਲੋਂ ਅੱਖਾਂ ਦਾ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸਵੇਰੇ 9. 30 ਤੋਂ ਦੁਪਹਿਰ 2.

ਅਜੀਤ ਡੈਸਕ 20-10-2026
ਡਾਬਾ/ਲੁਹਾਰਾ,19 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ਿਵ ਯੋਗੀ ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਦੇ ਸਹਿਯੋਗ ਮੈਸ ਪ੍ਰੋਲਾਈਫ ਹਸਪਤਾਲ ਵਲੋਂ ਅੱਖਾਂ ਦਾ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਸਵੇਰੇ 9.30 ਤੋਂ ਦੁਪਹਿਰ 2.00 ਵਜੇ ਤੱਕ ਗਲੀ ਨੰ. 14, ਜਨਤਾ ਨਗਰ ਵਿਖੇ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਮੰਦਿਰ ਕਮੇਟੀ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਮੁਫ਼ਤ ਮੈਡੀਕਲ ਕੈਪ ਵਿਚ ਲੋੜਵੰਦ ਲੋਕ, ਜੋ ਕਿ ਮਹਿੰਗੇ ਹਸਪਤਾਲ ਵਿਚੋਂ ਆਪਣਾ ਚੈੱਕਅਪ ਨਹੀਂ ਕਰਵਾ ਸਕਦੇ, ਉਨ੍ਹਾਂ ਲੋਕਾਂ ਲਈ ਮੁਫ਼ਤ ਮੈਡੀਕਲ ਕੈਪ ਲਗਾਉਣੇ ਚਾਹੀਦੇ ਹਨ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਕੈਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਲਾਹਾ ਲਿਆ। ਉਨ੍ਹਾਂ ਦੱਸਿਆ ਕਿ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਲੋਕਾਂ ਦੀਆਂ ਜਨਰਲ ਬਿਮਾਰੀਆਂ, ਸ਼ੂਗਰ, ਅੱਖਾਂ ਦਾ ਚੈਕਅਪ, ਈ.ਸੀ.ਜੀ. ਕੀਤਾ ਗਿਆ। ਇਸ ਮੌਕੇ ਜਸਵਿੰਦਰ ਠੁਕਰਾਲ, ਸਾਹਨੀ ਜੀ, ਹੈਪੀ ਕੋਛੜ, ਚਰਨਜੀਤ ਚੰਨੀ, ਸਰਬਜੀਤ ਲੋਟੇ, ਮਨਜੀਤ ਮੋਗਾ, ਗੋਲਡੀ, ਅੱਜੀ, ਚੋਪੜਾ, ਭਪਿੰਦਰ ਸ਼ਰਮਾ, ਦੇਬੀ ਗੁਪਤਾ, ਸ਼ਾਂਤੀ ਕਸਤੂਰੀ ਅਤੇ ਸਾਰੇ ਮੈਂਬਰ ਮੰਦਿਰ ਕਮੇਟੀ ਹਾਜ਼ਰ ਸਨ।
ਪਿਛਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਚਾਰ ਦਿਨਾ ਸਕਾਊਟ ਅਤੇ ਗਾਈਡ ਕੈਂਪ ਲਗਾਇਆ ਅਗਲੀ ਖ਼ਬਰ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਇੰਟਰਨੈਸ਼ਨਲ ਫੂਡ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।