22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੋਦੀ ਸਰਕਾਰ ਵਲੋਂ ਦਿੱਤੇ ਗਏ ਮਹਿੰਗਾਈ ਦੇ ਤੋਹਫ਼ੇ ਨੇ ਘਰੇਲੂ ਬਜਟ ਵਿਗਾੜਿਆ - ਮੁਹੰਮਦ ਗੁਲਾਬ

ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹਿੰਗਾਈ ਦੀ ਮਾਰ ਨੇ ਆਮ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਘਰ ਦੀ ਰਸੋਈ ਵਿਚ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਅਤੇ ਵਧਦੇ ਖ਼ਰਚਿਆਂ ਕਾਰਨ ਆਮ ਪਰਿਵਾਰਾਂ ਲਈ ਘਰੇਲੂ ਬਜਟ ਨੂੰ ਸੰਤੁਲਿਤ ਰੱਖਣਾ ਮੁਸ਼ਕਿਲ ਹੋ ਰਿਹਾ ਹੈ।

ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਮੁਹੰਮਦ ਗੁਲਾਬ ਅਤੇ ਹੋਰ। ਅਜੀਤ ਤਸਵੀਰ 22-10-2026
ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹਿੰਗਾਈ ਦੀ ਮਾਰ ਨੇ ਆਮ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਘਰ ਦੀ ਰਸੋਈ ਵਿਚ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਅਤੇ ਵਧਦੇ ਖ਼ਰਚਿਆਂ ਕਾਰਨ ਆਮ ਪਰਿਵਾਰਾਂ ਲਈ ਘਰੇਲੂ ਬਜਟ ਨੂੰ ਸੰਤੁਲਿਤ ਰੱਖਣਾ ਮੁਸ਼ਕਿਲ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਇਹ ਹਨ ਕਿ ਪੰਜਾਬ ਵਿਚ ਹੀ ਨਹੀਂ ਬਲਕਿ ਦੇਸ਼ ਵਿਚ ਕਾਂਗਰਸ ਦੀ ਸਰਕਾਰ ਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਸਰ੍ਹੋਂ ਦਾ ਤੇਲ, ਖੰਡ, ਆਟਾ, ਹਲਦੀ ਅਤੇ ਦਾਲਾਂ ਵਰਗੀਆਂ ਜ਼ਰੂਰੀ ਵਸਤਾਂ ਦੀ ਖ਼ਰੀਦਦਾਰੀ ‘ਤੇ ਵਧੇਰੇ ਪੈਸੇ ਖ਼ਰਚਣੇ ਪੈਣ ਕਾਰਨ ਲੋਕਾਂ ਨੂੰ ਹੋਰ ਲੋੜਾਂ ਵਿਚ ਕਟੌਤੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਮਹਿੰਗਾਈ ‘ਤੇ ਕਾਬੂ ਪਾਉਣ ਦੇ ਯਤਨਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸਮਾਂ ਆਮ ਤੌਰ ‘ਤੇ ਖ਼ੁਸ਼ੀਆਂ, ਪਰਿਵਾਰਕ ਮਿਲਣੀਆਂ ਅਤੇ ਖ਼ਰੀਦਦਾਰੀ ਦਾ ਸਮਾਂ ਮੰਨਿਆ ਜਾਂਦਾ ਹੈ, ਪਰ ਵਧਦੇ ਘਰੇਲੂ ਖ਼ਰਚਿਆਂ ਨੇ ਕਈ ਪਰਿਵਾਰਾਂ ਦੀਆਂ ਖ਼ੁਸ਼ੀਆਂ ਨੂੰ ਫਿੱਕਾ ਕਰ ਦਿੱਤਾ ਹੈ। ਇਸ ਲਈ ਮਹਿੰਗਾਈ ‘ ਤੇ ਕਾਬੂ ਪਾਉਣਾ ਅਤੇ ਆਮ ਪਰਿਵਾਰਾਂ ਦੀ ਖ਼ਰੀਦ ਸ਼ਕਤੀ ਨੂੰ ਬਚਾਉਣਾ ਸਰਕਾਰ ਲਈ ਇਕ ਅਹਿਮ ਚੁਨੌਤੀ ਹੈ। ਇਸ ਮੌਕੇ ਨਵੀਨ ਸਭਰਵਾਲ, ਨਦੀਮ ਸਲਮਾਨੀ, ਮੁਹੰਮਦ ਤਸਲੀਮ, ਅਬਦੁੱਲਾ ਅੰਸਾਰੀ, ਮੇਹਰਬਾਨ ਇਦਰਿਸੀ, ਜਾਵੇਦ ਅਖਤਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਐਨ.ਸੀ.ਐਫ. ਅਤੇ ਅਗਲੀ ਖ਼ਬਰ ਪੀ . ਐਸ . ਈ . ਬੀ . ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।