23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇਮੀਗ੍ਰੇਸ਼ਨ ਦਫ਼ਤਰ ’ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਇਕ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਬਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ ਦਫ਼ਤਰ ’ਤੇ 12 ਦਿਨ ਪਹਿਲਾਂ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.

ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਬਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ ਦਫ਼ਤਰ ’ਤੇ 12 ਦਿਨ ਪਹਿਲਾਂ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਦੀਪਕ ਕੁਮਾਰ ਵਾਸੀ ਭੱਟੀਆਂ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਬਰਾਈਟ ਵੇ ਵੀਜ਼ਾ ਇਮੀਗ੍ਰੇਸ਼ਨ ਦੇ ਮਾਲਕ ਭਾਨਵ ਅਹੂਜਾ ਪੁੱਤਰ ਰਾਜੇਸ਼ ਅਹੂਜਾ ਵਾਸੀ ਦੁਰਗਾਪੁਰੀ ਤੋਂ ਕੁੱਝ ਗੈਂਗਸਟਰਾਂ ਵਲੋਂ ਫਿਰੌਤੀ ਮੰਗੀ ਜਾ ਰਹੀ ਸੀ। ਗੈਂਗਸਟਰਾਂ ਦੀ ਇਹ ਮੰਗ ਪੂਰੀ ਨਾ ਹੋਣ ’ ਤੇ ਵਿਦੇਸ਼ ਵਿਚ ਬੈਠੇ ਗੈਂਗਸਟਰ ਵਰਿੰਦਰ ਚਰਨ ਅਤੇ ਜਗਜੀਤ ਸਿੰਘ ਉਰਫ ਗਾਂਧੀ ਨੇ ਇਸ ਕੰਮ ਲਈ ਦੀਪਕ ਕੁਮਾਰ ਅਤੇ ਗਗਨਦੀਪ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਦਿੱਲੀ ਨਾਲ ਸੰਪਰਕ ਕੀਤਾ। ਇਹਨਾਂ ਵਲੋਂ ਇਹ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਨੂੰ ਡਰਾਉਣ ਲਈ ਅਤੇ ਫਿਰੌਤੀ ਵਸੂਲਣ ਲਈ ਇਹ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਨੇ ਦੀਪਕ ਕੁਮਾਰ ਨੂੰ ਕਾਬੂ ਕਰ ਲਿਆ ਹੈ, ਜਦਕਿ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਉਸ ਪਾਸੋਂ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ 10ਵੀਂ ਪਾਸ ਹੈ ਅਤੇ ਇਸ ਦੇ ਅਪਰਾਧਿਕ ਪਿਛੋਕੜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ ਭਲਕੇ ਅਗਲੀ ਖ਼ਬਰ ਪੁਲਿਸ ਮੁਲਾਜ਼ਮ ਦੀ ਲੜਕੀ ਵਲੋਂ ਸ਼ੱਕੀ ਹਾਲਾਤ ’ ਚ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।