23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬੇ ਦੇ ਲੋਕ 2027 ‘ ਚ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣਾਉਣ ਲਈ ਕਾਹਲੇ - ਮਰਵਾਹਾ

ਭਾਮੀਆਂ ਕਲਾਂ, 22 ਅਕਤੂਬਰ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੀ. ਏ.

ਇੰਦਰਪਾਲ ਸਿੰਘ ਮਰਵਾਹਾ 23-10-2026
ਭਾਮੀਆਂ ਕਲਾਂ, 22 ਅਕਤੂਬਰ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਪੀ.ਏ.ਸੀ. ਮੈਂਬਰ ਇੰਦਰਪਾਲ ਸਿੰਘ ਮਰਵਾਹਾ ਨੇ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਵਿਗੜ ਰਹੇ ਹਲਾਤਾਂ ਕਾਰਨ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਾਲ ਤੰਗ ਆ ਚੁੱਕੇ ਹਨ। ਇਸ ਕਰਕੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸੂਬੇ ਦੇ ਲੋਕ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਹੋ ਰਹੀਆਂ ਮੀਟਿੰਗਾਂ ਵਿਚ ਵਰਕਰਾਂ ਦਾ ਭਰਵਾਂ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਦਿਲੋਂ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਕਿਉਂਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਚਿੰਤਤ ਹੁੰਦਿਆਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਦਾ ਵਿਰੋਧ ਕਰਨ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਨੂੰ ਆਪਣੇ ਮੂੰਹ ਮੀਆਂ ਮਿੱਠੂ ਬਣਨ ਦੀ ਬਜਾਏ ਪੰਜਾਬ ਵਿਚ ਵਧ ਫੁੱਲ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਬੰਦ ਕਰਵਾਉਣ ਲਈ ਅਹਿਮ ਕਦਮ ਚੁੱਕ ਕੇ ਬਣਦਾ ਰੋਲ ਅਦਾ ਕਰਨਾ ਚਾਹੀਦਾ ਹੈ, ਜੋ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ।
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਨੇ ਕੀਤੀ ਆਪਣੇ ਪੁਰਾਣੇ ਸਾਥੀ ਅਜੈਬ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਮਦਨੀਪੁਰ ਨੇ ਆਪਣੀ ਪੁਸਤਕ ‘ ਮੈਲ਼ੀ ਜਹੀ ਕਿਤਾਬ ’ ਸਿੱਖਿਆ ਸਕੱਤਰ ਸੋਨਾਲੀ ਗਿਰੀ ਨੂੰ ਕੀਤੀ ਭੇਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।